ਬਲਾਕ ਕੌਲੀ ’ਚ ਵਿਸ਼ੇਸ਼ ਮੁਹਿੰਮ ਵਿੱਢੀ
ਖੇਤਰੀ ਪ੍ਰਤੀਨਿਧ ਪਟਿਆਲਾ, 9 ਮਈ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਤਹਿਤ ਸਿਹਤ ਬਲਾਕ ਕੌਲੀ ਅਧੀਨ, ਖ਼ਾਸਕਰ ਪਟਿਆਲਾ ਸ਼ਹਿਰ ਦੇ ਨਾਲ ਲੱਗਦੀਆਂ ਕਲੋਨੀਆਂ ਵਿੱਚ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਮੁਹਿੰਮ ਚਲਾਈ ਗਈ। ਇਸ ਦੌਰਾਨ ਕੌਲੀ ਦੇ ਐੱਸਐੱਮਓ...
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 9 ਮਈ
Advertisement
ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਤਹਿਤ ਸਿਹਤ ਬਲਾਕ ਕੌਲੀ ਅਧੀਨ, ਖ਼ਾਸਕਰ ਪਟਿਆਲਾ ਸ਼ਹਿਰ ਦੇ ਨਾਲ ਲੱਗਦੀਆਂ ਕਲੋਨੀਆਂ ਵਿੱਚ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਮੁਹਿੰਮ ਚਲਾਈ ਗਈ। ਇਸ ਦੌਰਾਨ ਕੌਲੀ ਦੇ ਐੱਸਐੱਮਓ ਡਾ. ਗੁਰਪ੍ਰੀਤ ਸਿੰਘ ਨਾਗਰਾ ਵੱਲੋਂ ਖੁਦ ਕੌਲੀ ਨੇੜੇ ਸਟੀਲ ਫੈਕਟਰੀ ਦਾ ਦੌਰਾ ਕਰਦਿਆਂ ਟੀਮ ਨਾਲ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਲਾਰਵਾ ਚੈੱਕ ਕੀਤਾ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਾਥ ਦੇਣ। ਇਸ ਮੌਕੇ ਦੀਪ ਸਿੰਘ ਸਿਹਤ ਕਰਮਚਾਰੀ ਵੀ ਉਨ੍ਹਾਂ ਦੇ ਨਾਲ ਸਨ।
Advertisement