ਮਹਾਰਾਣਾ ਪ੍ਰਤਾਪ ਚੇਅਰ ਵੱਲੋਂ ਗੁਰੂ ਤੇਗ਼ ਬਹਾਦਰ ਬਾਰੇ ਵਿਸ਼ੇਸ਼ ਭਾਸ਼ਣ
ਗੁਰੂ ਸਾਹਿਬ ਦੇ ਜੈਪੁਰ ਰਿਆਸਤ ਦੇ ਰਾਜਿਆਂ ਨਾਲ ਸਬੰਧਾਂ ਬਾਰੇ ਚਰਚਾ
Advertisement
ਪੰਜਾਬੀ ਯੂਨੀਵਰਸਿਟੀ ਦੀ ਮਹਾਰਾਣਾ ਪ੍ਰਤਾਪ ਚੇਅਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ‘ਸ੍ਰੀ ਗੁਰੂ ਤੇਗ਼ ਬਹਾਦਰ: ਜੈਪੁਰ ਰਿਆਸਤ ਦੇ ਰਾਜਿਆਂ ਨਾਲ ਸਬੰਧ’ ਵਿਸ਼ੇ ਉੱਤੇ ਇਹ ਭਾਸ਼ਣ ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਦਿੱਤਾ। ਮਹਾਰਾਣਾ ਪ੍ਰਤਾਪ ਚੇਅਰ ਦੇ ਇੰਚਾਰਜ ਡਾ. ਦਲਜੀਤ ਸਿੰਘ ਨੇ ਸਵਾਗਤੀ ਸ਼ਬਦਾਂ ਦੌਰਾਨ ਭਾਸ਼ਣ ਦੇ ਵਿਸ਼ੇ ਬਾਰੇ ਚਾਨਣਾ ਪਾਇਆ।
ਪੰਜਾਬ ਇਤਿਹਾਸ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਮੁਖੀ ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਆਪਣੇ ਭਾਸ਼ਣ ਵਿੱਚ ਗੁਰੂ ਜੀ ਦੇ ਜੀਵਨ ਦੀਆਂ ਵੱਖ-ਵੱਖ ਘਟਨਾਵਾਂ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਦੱਸਿਆ। ਉਨ੍ਹਾਂ ਜੈਪੁਰ ਰਿਆਸਤ ਅਤੇ ਸਿੱਖ ਗੁਰੂ ਸਾਹਿਬਾਨ ਖ਼ਾਸ ਕਰਕੇ ਗੁਰੂ ਤੇਗ਼ ਬਹਾਦਰ ਜੀ ਦੇ ਆਪਸੀ ਸਬੰਧਾਂ ਬਾਰੇ ਦੱਸਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਵਿਸ਼ੇ ’ਤੇ ਹੋਰ ਵੀ ਖੋਜ ਕਾਰਜ ਕਰਨ ਦੀ ਅਜੇ ਵੀ ਲੋੜ ਹੈ। ਪ੍ਰੋਗਰਾਮ ਦੀ ਪ੍ਰਧਾਨਗੀ ਡੀਨ, ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਕੀਤੀ। ਡਾ. ਸੰਦੀਪ ਕੌਰ, ਮੁਖੀ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਨੇ ਧੰਨਵਾਦੀ ਭਾਸ਼ਣ ਦਿੱਤਾ। ਇਸ ਪ੍ਰੋਗਰਾਮ ਵਿੱਚ 180 ਤੋਂ ਵੱਧ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਹਿੱਸਾ ਲਿਆ।
Advertisement
Advertisement