DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਟੇਲ ਮੈਮੋਰੀਅਲ ਕਾਲਜ ਵਿੱਚ ਭਾਸ਼ਣ ਮੁਕਾਬਲੇ

ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਤੇ ਡਾ. ਮਨਦੀਪ ਸਿੰਘ ਮੁਖੀ ਪੰਜਾਬੀ ਵਿਭਾਗ ਦੀ ਅਗਵਾਈ ਅਤੇ ਡਾ. ਮਨਿੰਦਰ ਕੌਰ ਕਨਵੀਨਰ ਪੰਜਾਬੀ ਸਾਹਿਤ ਸਭਾ ਦੀ ਦੇਖ ਰੇਖ ਹੇਠ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ...
  • fb
  • twitter
  • whatsapp
  • whatsapp
featured-img featured-img
ਜੇਤੂਆਂ ਦੀ ਹੌਸਲਾ-ਅਫ਼ਜ਼ਾਈ ਕਰਦਾ ਹੋਇਆ ਕਾਲਜ ਸਟਾਫ਼।
Advertisement
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਤੇ ਡਾ. ਮਨਦੀਪ ਸਿੰਘ ਮੁਖੀ ਪੰਜਾਬੀ ਵਿਭਾਗ ਦੀ ਅਗਵਾਈ ਅਤੇ ਡਾ. ਮਨਿੰਦਰ ਕੌਰ ਕਨਵੀਨਰ ਪੰਜਾਬੀ ਸਾਹਿਤ ਸਭਾ ਦੀ ਦੇਖ ਰੇਖ ਹੇਠ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਮੌਲਿਕ ਤੇ ਨਵੀਨ ਵਿਚਾਰ ਪੇਸ਼ ਕੀਤੇ। ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਆਪਣੇ ਵਿਚਾਰਾਂ ਨੂੰ ਖੁੱਲ੍ਹ ਕੇ ਪ੍ਰਗਟਾਉਣ ਲਈ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਡਾ. ਮਨਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਭਾਸ਼ਣ ਕਲਾ ਦੇ ਗੁਰ ਸਾਂਝੇ ਕਰਦਿਆਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੰਚ ਉੱਤੇ ਆਉਣ ਦਾ ਸੱਦਾ ਦਿੱਤਾ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਗਗਨਦੀਪ ਸਿੰਘ ਨੇ ਪਹਿਲਾ, ਵਿਸ਼ਾਲ ਗੁਡਵਾਨੀ ਨੇ ਦੂਜਾ, ਕਰਨਪ੍ਰੀਤ ਸਿੰਘ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ, ਮੈਡਲ ਤੇ ਕਿਤਾਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਹਰਿੰਦਰਪਾਲ ਕੌਰ, ਡਾ. ਅਮਨਪ੍ਰੀਤ ਕੌਰ, ਡਾ. ਸਵਰਨਜੀਤ ਕੌਰ, ਪ੍ਰੋ.ਸਤਬੀਰ ਕੌਰ, ਪ੍ਰੋ. ਅਵਤਾਰ ਸਿੰਘ, ਡਾ. ਹਰਜਿੰਦਰ ਕੌਰ, ਪ੍ਰੋ. ਸਤਵਿੰਦਰ ਕੌਰ, ਪ੍ਰੋ.ਦਲਜੀਤ ਸਿੰਘ, ਪ੍ਰੋ. ਪਵਨਦੀਪ ਕੌਰ, ਪ੍ਰੋ. ਰਵਿੰਦਰ ਸਿੰਘ, ਡਾ. ਪਵਨਦੀਪ ਕੌਰ, ਡਾ. ਗਗਨਦੀਪ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

Advertisement
Advertisement
×