ਪਟਿਆਲਾ: ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਯੂਨੀਵਰਸਿਟੀ ਲਿਟਰੇਰੀ ਕਲੱਬ ਵੱਲੋਂ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਨੂੰ ਸਮਰਪਿਤ ਭਾਸ਼ਣ ਕਰਵਾਇਆ ਗਿਆ। ਇਸ ਦੌਰਾਨ ਅਸਿਸਟੈਂਟ ਪ੍ਰੋਫੋਸਰ, ਹਿਸਟਰੀ ਐਂਡ ਹਿਸਟੋਰੀਕਲ ਸਟੱਡੀਜ਼ ਡਿਪਾਰਟਮੈਂਟ, ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਕਰਮਜੀਤ ਕੌਰ ਮਲਹੋਤਰਾ ਨੇ ‘ਬੰਦਾ ਸਿੰਘ: ਮਿੱਥ ਅਤੇ ਹਕੀਕਤ ਵਿਸ਼ੇ’ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਬੰਦਾ ਸਿੰਘ ਅਜਿਹਾ ਨਾਇਕ ਹੈ ਜਿਸ ਬਾਰੇ ਹਿੰਦੂ, ਸਿੱਖ ਅਤੇ ਪਰਸ਼ੀਅਨ ਲੇਖਕਾਂ ਸਾਰਿਆਂ ਨੇ ਲਿਖਿਆ ਹੈ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ (ਡਾ.) ਜੇਐੱਸ ਚੀਮਾ ਨੇ ਕਿਹਾ ਕਿ ਬੰਦਾ ਬਹਾਦਰ ਦੇ ਜੀਵਨ ਵਿਚ ਅਜਿਹਾ ਬਹੁਤ ਕੁਝ ਹੈ ਜਿਸ ਤੋਂ ਸਾਡੀ ਨੌਜਵਾਨ ਪੀੜ੍ਹੀ ਸਿੱਖਿਆ ਲੈ ਕੇ ਸਕਦੀ। ਡਾ. ਸਨਮਾਨ ਕੌਰ ਬੈਂਸ ਨੇ ਸਾਰਿਆਂ ਦਾ ਰਸਮੀ ਧੰਨਵਾਦ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਸਟਾਫ ਸਣੇ ਵਿਦਿਆਰਥੀ ਮੌਜੂਦ ਸਨ। -ਪੱਤਰ ਪ੍ਰੇਰਕ