ਗੁਰੂ ਤੇਗ ਬਹਾਦਰ ਦੀ ਸ਼ਹੀਦੀ ਬਾਰੇ ਭਾਸ਼ਣ
ਯੂਨੀਵਰਸਿਟੀ ਕਾਲਜ ਘਨੌਰ ਵਿੱਚ ਇਤਿਹਾਸ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ। ਇਸ ਭਾਸ਼ਣ ਵਿੱਚ ਪ੍ਰੋਫੈਸਰ ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਅਤੇ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ...
ਯੂਨੀਵਰਸਿਟੀ ਕਾਲਜ ਘਨੌਰ ਵਿੱਚ ਇਤਿਹਾਸ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ। ਇਸ ਭਾਸ਼ਣ ਵਿੱਚ ਪ੍ਰੋਫੈਸਰ ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਅਤੇ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸਰਕਾਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਭਾਸ਼ਣ ਦੌਰਾਨ ਡਾ. ਦਿਲਵਰ ਸਿੰਘ ਨੇ ਵਿਸ਼ਵ ਪੱਧਰ ’ਤੇ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਲੈ ਕੇ ਗੁਰੂ ਤੇਗ ਬਹਾਦਰ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਤੋਂ ਸੇਧ ਲੈਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਫਲਸਫਾ ਮਨੁੱਖੀ ਅਧਿਕਾਰਾਂ ਅਤੇ ਸਾਰੀ ਸ੍ਰਿਸ਼ਟੀ ਨੂੰ ਸੰਭਾਲਣ ਦੀ ਗੱਲ ਕਰਦਾ ਹੈ। ਪ੍ਰੋ. ਪਰਮਵੀਰ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ ਦੇ ਵਿਸ਼ੇਸ਼ ਹਵਾਲੇ ਦੇ ਕੇ ਪੁਆਧ ਅਤੇ ਮਾਲਵਾ ਦੇ ਇਲਾਕੇ ਦੀ ਬੇਹਤਰੀ ਲਈ ਗੁਰੂ ਸਾਹਿਬ ਦੁਆਰਾ ਪਾਏ ਗਏ ਯੋਗਦਾਨ ਸਬੰਧੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਡਾ. ਜਤਿੰਦਰ ਸਿੰਘ ਅਤੇ ਰਸਮੀ ਧੰਨਵਾਦ ਦੀ ਜ਼ਿੰਮੇਵਾਰੀ ਡਾ. ਅਨੂਜੋਤ ਸਿੰਘ ਸੋਨੀ ਦੁਆਰਾ ਨਿਭਾਈ ਗਈ। ਇਸ ਮੌਕੇ ਡਾ. ਇੰਦਰਜੀਤ ਕੌਰ, ਡਾ. ਜਸਵਿੰਦਰ ਕੌਰ, ਡਾ. ਪਦਮਨੀ ਤੋਮਰ, ਡਾ. ਦੀਪਤੀ ਬੰਸਲ, ਡਾ . ਗੌਰਵ ਡਾ. ਰਵਿੰਦਰ ਰਵੀ ਅਤੇ ਕਵਰਜੀਤ ਸਿੰਘ ਹਾਜ਼ਰ ਸਨ।