DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਿਆਂ ਤੋਂ ਬਚਾਅ ਲਈ ਖੇਡਾਂ ਸਭ ਤੋਂ ਵੱਡਾ ਸਾਧਨ: ਹਰਪਾਲਪੁਰ

ਪਿੰਡ ਲੱਖੋਮਾਜਰਾ ਵਿੱਚ ਕਬੱਡੀ ਟੂਰਨਾਮੈਂਟ ’ਚ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਕਬੱਡੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਹਰਵਿੰਦਰ ਹਰਪਾਲਪੁਰ। -ਫੋਟੋ: ਮਿੱਠਾ
Advertisement
ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਘਨੌਰ ਤੋਂ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਪਟਿਆਲਾ ਨੇੜਲੇ ਪਿੰਡ ਲੱਖੋਮਾਜਰਾ ਵਿੱਚ ਨੌਜਵਾਨਾਂ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਉਪਰੰਤ ਪਟਿਆਲਾ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼, ਖ਼ਾਸ ਕਰਕੇ ਪੰਜਾਬ ਵਿੱਚ ਫੈਲ ਰਹੀ ਨਸ਼ਿਆਂ ਦੀ ਅਲਾਮਤ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਖੇਡਾਂ ਹੀ ਸਭ ਤੋਂ ਵੱਡਾ ਸਾਧਨ ਹਨ।ਉਨ੍ਹਾਂ ਦੱਸਿਆ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ, ਜਿਸ ਨਾਲ ਪੰਜਾਬੀਆਂ ਦੀ ਵਿਸ਼ੇਸ਼ ਰੁਚੀ ਜੁੜੀ ਹੋਈ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਖੇਡਾਂ ਲਈ ਵਿਸ਼ੇਸ਼ ਫੰਡ ਦਿੱਤੇ ਜਾਣਗੇ ਅਤੇ ਖਿਡਾਰੀਆਂ ਨੂੰ ਹਰ ਪੱਖੋਂ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

Advertisement

Advertisement
Advertisement
×