ਟੈਗੋਰ ਇੰਟਰਨੈਸ਼ਨਲ ਸਕੂਲ ’ਚ ਖੇਡ ਮੁਕਾਬਲੇ ਕਰਵਾਏ
ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫਗਾਨਾਂ ’ਚ ਬਾਲ ਦਿਵਸ ਨੂੰ ਸਮਰਪਿਤ ਸਾਲਾਨਾ ਸਪੋਰਟਸ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਵੱਲੋਂ ਝੰਡਾ ਲਹਿਰਾਉਣ ਅਤੇ ਗੁਬਾਰਿਆਂ ਨੂੰ ਅਸਮਾਨ ਵਿੱਚ ਛੱਡ ਕੇ ਕੀਤੀ ਗਈ। ਮਸ਼ਾਲ ਸਮਾਗਮ ਅਤੇ ਸਹੁੰ ਲੈ ਕੇ ਖਿਡਾਰੀਆਂ ਵਿੱਚ ਅਨੁਸ਼ਾਸਨ ਅਤੇ ਨਿਰਪੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ। ਕੇ ਜੀ ਕਲਾਸਾਂ ਦੇ ਰੈਂਪ ਵਾਕ, ਨਰਸਰੀ ਵਿਭਾਗ ਵੱਲੋਂ ਵੈਲਕਮ ਡਾਂਸ ਅਤੇ ਪਹਿਲੀ ਤੇ ਦੂਜੀ ਕਲਾਸ ਦੇ ਡ੍ਰਿੱਲ ਡਾਂਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਦੌਰਾਨ ਵੱਖ-ਵੱਖ ਦੌੜ ਮੁਕਾਬਲੇ ਕਰਵਾਏ ਗਏ। ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ। ਇੰਟਿਗ੍ਰਿਟੀ ਹਾਊਸ ਨੇ ਬੈਸਟ ਹਾਊਸ ਟਰਾਫੀ ਜਿੱਤੀ। ਇਸ ਮੌਕੇ ਵੱਖ-ਵੱਖ ਵਰਗਾਂ ਦੇ ਜੇਤੂਆਂ ਨੂੰ ਮੈਡਲ ਪ੍ਰਦਾਨ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਗਿਆ। ਇਹ ਖੇਡ ਸਮਾਗਮ ਪ੍ਰਿੰਸੀਪਲ ਮਿਨਾਕਸ਼ੀ ਸੂਦ ਦੀ ਅਗਵਾਈ ਹੇਠ ਅਤੇ ਖੇਡ ਅਧਿਆਪਕ ਪ੍ਰਦੀਪ ਅਤੇ ਲਤੀਫ਼ ਖਾਨ ਦੇ ਵਿਸ਼ੇਸ਼ ਸਹਿਯੋਗ ਨਾਲ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਮੀਨਾਕਸ਼ੀ ਸੂਦ ਹਾਜ਼ਰ ਸਨ।
