ਖੇ਼ਤਰ ਪ੍ਰਤੀਨਿਧ
ਪਟਿਆਲਾ, 31 ਜੁਲਾਈ
ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਨਵੇਂ ਐੱਸ.ਐੱਸ.ਪੀ. ਵਜੋਂ ਤਾਇਨਾਤ ਕੀਤੇ ਗਏ ਵਿਕਰਮਜੀਤ ਦੁੱਗਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ। ਉਨ੍ਹਾਂ ਨੂੰ ਵਿਜੀਲੈਂਸ ਬਿਓਰੋ ਦਾ ਐਸ.ਐਸ.ਪੀ ਲਾਇਆ ਗਿਆ ਹੈ। ਇਸ ਮੌਕੇ ਸ੍ਰੀ ਦੁੱਗਲ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੰਮ ਕਾਜ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਅਹੁਦਾ ਸੰਭਾਲਣ ਮੌਕੇ ਨਵੇਂ ਪੁਲੀਸ ਮੁਖੀ ਦਾ ਕਹਿਣਾਂ ਸੀ ਕਿ ਕੋਵਿਡ-19 ਤੋਂ ਬਚਾਅ ਅਤੇ ਜੁਰਮ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ।