DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

SSP Sartaj Singh Chahal ਗੁਰਦੁਆਰਾ ਮਸਤੂਆਣਾ ਨਤਮਸਤਕ

ਵਿਦਿਆਰਥੀਆਂ ਨਾਲ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ

  • fb
  • twitter
  • whatsapp
  • whatsapp
featured-img featured-img
ਐੱਸ ਐੱਸ ਪੀ ਸਰਤਾਜ ਸਿੰਘ ਚਹਿਲ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਜ਼ਿਲ੍ਹਾ ਸੰਗਰੂਰ ਤੋਂ ਮੋਗਾ ਬਦਲ ਕੇ ਗਏ ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਸੰਤ ਅਤਰ ਸਿੰਘ ਵੱਲੋਂ ਵਿਰੋਸਾਏ ਪਵਿੱਤਰ ਅਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿੱਚ ਅੱਜ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਜ਼ਿਲ੍ਹੇ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਜਿੱਥੇ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਗੁਰਦੁਆਰੇ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ, ਸੀਨੀਅਰ ਕੌਂਸਲ ਮੈਂਬਰ ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆ, ਪੁਲੀਸ ਕਪਤਾਨ ਰਾਜੇਸ਼ ਛਿੱਬਰ, ਪ੍ਰਿੰਸੀਪਲ ਡਾ. ਅਮਨਦੀਪ ਕੌਰ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਪ੍ਰਿੰਸੀਪਲ ਡਾ. ਸੁਖਦੀਪ ਕੌਰ, ਮੈਨੇਜਰ ਜਸਵੀਰ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਸਤਨਾਮ ਸਿੰਘ, ਡਾ. ਗੁਰਵੀਰ ਸਿੰਘ ਸੋਹੀ, ਸੁਖਵਿੰਦਰ ਸਿੰਘ ਭੱਠਲ, ਡਾ. ਜਤਿੰਦਰ ਦੇਵ, ਗਮਦੂਰ ਸਿੰਘ, ਡਾ. ਵਿਜੇ ਪਲਾਹਾ, ਪ੍ਰੋ. ਨਿਰਪਜੀਤ ਸਿੰਘ ਮੌਜੂਦ ਸਨ। ਇਸ ਤੋਂ ਪਹਿਲਾਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਦੀ ਨਿਗਰਾਨੀ ਹੇਠ ਕਰਵਾਏ ਗਏਸਮਾਗਮ ਦੌਰਾਨ ਐੱਸ ਐੱਸ ਪੀ ਚਾਹਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਵੱਲ ਉਚੇਚਾ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਕਟਰ ਜੋਗਿੰਦਰ ਸਿੰਘ ਖੱਟੜਾ ਵੱਲੋਂ ਸਟੇਜ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ।

Advertisement
Advertisement
×