DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੂਬਾ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਬਾਜ਼ੀਗਰ

ਟਰੈਫਿਕ ਸਮੱਸਿਆ ਦੇ ਹੱਲ ਲਈ ਪਾਰਕਿੰਗ ਦਾ ਨੀਂਹ ਪੱਥਰ

  • fb
  • twitter
  • whatsapp
  • whatsapp
featured-img featured-img
ਪਾਰਕਿੰਗ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ।
Advertisement
ਦਿਨੋਂ-ਦਿਨ ਵਧਦੀ ਟਰੈਫਿਕ ਸਮੱਸਿਆ ਸ਼ਹਿਰ ਵਾਸੀਆਂ ਲਈ ਸਿਰਦਰਦੀ ਬਣੀ ਹੋਈ ਹੈ। ਸ਼ਹਿਰ ਵਿੱਚ ਲੱਗਦੇ ਭਾਰੀ ਟਰੈਫਿਕ ਜਾਮ ਕਾਰਨ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ, ਸ਼ਹੀਦ ਭਗਤ ਸਿੰਘ ਚੌਕ ਅਤੇ ਕਾਹਨਗੜ੍ਹ ਰੋਡ ਚੌਕ ਤੱਕ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਮੱਸਿਆ ਦੇ ਹੱਲ ਲਈ ਨਗਰ ਕੌਂਸਲ ਪਾਤੜਾਂ ਦੇ ਪੁਰਾਣੇ ਬੱਸ ਅੱਡੇ ਵਿੱਚ ਕਾਰ ਪਾਰਕਿੰਗ ਦਾ ਨੀਂਹ ਪੱਥਰਰੱਖਿਆ ਹੈ।

ਵਿਧਾਇਕ ਸ੍ਰੀ ਬਾਜ਼ੀਗਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਪ੍ਰੇਸ਼ਾਨੀਆਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਾਤੜਾਂ ਸ਼ਹਿਰ ਵਿੱਚੋਂ ਭਾਵੇਂ ਦਿੱਲੀ-ਸੰਗਰੂਰ ਨੈਸ਼ਨਲ ਹਾਈਵੇਅ ਲੰਘਦਾ ਹੈ ਪਰ ਟਰੈਫਿਕ ਜਾਮ ਦੀ ਸਮੱਸਿਆ ਲੋਕਾਂ ਨੂੰ ਭਾਰੀ ਪ੍ਰੇਸ਼ਾਨ ਕਰ ਰਹੀ ਹੈ। ਸੂਬਾ ਸਰਕਾਰ ਨੇ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨੂੰ ਕਾਰ ਪਾਰਕਿੰਗ ਦੇ ਰੂਪ ’ਚ ਵਰਤਣ ਦਾ ਫੈਸਲਾ ਲਿਆ ਹੈ ਤਾਂ ਕਿ ਆਉਣ-ਜਾਣ ਦੀ ਮੁਸ਼ਕਲ ਦਾ ਹੱਲ ਕੀਤਾ ਜਾ ਸਕੇ। ‌ਉਨ੍ਹਾਂ ਕਿਹਾ ਕਿ 62 ਲੱਖ ਰੁਪਏ ਨਾਲ ਬਣਨ ਵਾਲੀ ਕਾਰ ਪਾਰਕਿੰਗ ਨਾਲ ਟਰੈਫਿਕ ਸਮੱਸਿਆ ਤੋਂ ਨਿਜਾਤ ਮਿਲੇਗੀ।

Advertisement

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਣਵੀਰ ਸਿੰਘ, ਕਾਰਜਸਾਧਕ ਅਫ਼ਸਰ ਬਲਜਿੰਦਰ ਸਿੰਘ, ਸੀਨੀਅਰ ‘ਆਪ’ ਆਗੂ ਕੁਲਦੀਪ ਸਿੰਘ ਥਿੰਦ, ਦੁਰਗਾ ਸਿੰਗਲਾ ਅਤੇ ਕੌਂਸਲਰ ਕੁਲਦੀਪ ਸਿੰਘ ਬਿੱਟੂ ਬੰਦੇਸ਼ਾਂ ਹਾਜ਼ਰ ਸਨ।

Advertisement

Advertisement
×