ਜਾਗਦੇ ਰਹੋ ਯੂਥ ਕਲੱਬ ਵੱਲੋਂ ਖੂਨਦਾਨ ਕੈਂਪ
ਪਟਿਆਲਾ: ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸਬੰਧਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਮਾਤਾ ਸੁਖਜੀਤ ਕੌਰ ਭਾਂਖਰ ਦੀ ਅੰਤਿਮ ਅਰਦਾਸ ਮੌਕੇ ਖ਼ੂਨਦਾਨ ਕੈਂਪ ਗੁਰਦੁਆਰਾ ਸਾਹਿਬ ਪਿੰਡ ਭਾਂਖਰ ਵਿੱਚ ਲਗਾਇਆ। ਕੈਂਪ ਦਾ ਰਸਮੀ ਉਦਘਾਟਨ ਲਖਵਿੰਦਰ ਸਿੰਘ ਅਤੇ ਬੂਟਾ ਸਿੰਘ ਨੇ ਖ਼ੂਨਦਾਨ...
Advertisement
ਪਟਿਆਲਾ: ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸਬੰਧਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਮਾਤਾ ਸੁਖਜੀਤ ਕੌਰ ਭਾਂਖਰ ਦੀ ਅੰਤਿਮ ਅਰਦਾਸ ਮੌਕੇ ਖ਼ੂਨਦਾਨ ਕੈਂਪ ਗੁਰਦੁਆਰਾ ਸਾਹਿਬ ਪਿੰਡ ਭਾਂਖਰ ਵਿੱਚ ਲਗਾਇਆ। ਕੈਂਪ ਦਾ ਰਸਮੀ ਉਦਘਾਟਨ ਲਖਵਿੰਦਰ ਸਿੰਘ ਅਤੇ ਬੂਟਾ ਸਿੰਘ ਨੇ ਖ਼ੂਨਦਾਨ ਕਰਕੇ ਕੀਤਾ। ਕੈਂਪ ਵਿੱਚ ਵਿਸ਼ਾਲ, ਅਮਨਦੀਪ ਸਿੰਘ, ਗੁਰਮੁਖ ਸਿੰਘ ਤੇ ਲਵਪ੍ਰੀਤ ਸਿੰਘ ਸਮੇਤ 15 ਜਣਿਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਪੁੱਤਰ ਹਰਜਸ਼ਨ ਸਿੰਘ ਪਠਾਨਮਾਜਰਾ ਅਤੇ ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਨੇ ਸ਼ਿਰਕਤ ਕੀਤੀ। ਮਾਤਾ ਸੁਖਜੀਤ ਕੌਰ ਭਾਂਖਰ ਦੇ ਪਤੀ ਗੁਰਮੇਲ ਸਿੰਘ ਗੋਲਾ ਵੱਲੋਂ ਸਮੂਹ ਖ਼ੂਨਦਾਨੀਆਂ ਨੂੰ ਬੂਟੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Advertisement
Advertisement