ਪੱਤਰ ਪ੍ਰੇਰਕ
ਪਾਤੜਾਂ, 5 ਜਨਵਰੀ
ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸ਼ੁਤਰਾਣਾ ਵਿੱਚ ਅਕਾਲੀ ਬਸਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਵੱਲੋਂ ਅਤਾਲਾਂ, ਕਲਵਾਨੂੰ ਅਤੇ ਡਰੌਲੀ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਕਈ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨੇ ਪਾਰਟੀ ’ਚ ਸ਼ਾਮਲ ਹੋਏ ਪਰਿਵਾਰਾਂ ਨੂੰ ਮਾਣ-ਸਨਮਾਨ ਦਾ ਭਰੋਸਾ ਦਿੱਤਾ ਹੈ।
ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਲੋਕਾਂ ਦਾ ਪਿੰਡਾਂ ਵਿੱਚ ਮਿਲ ਰਿਹਾ ਸਤਿਕਾਰ ਦੱਸਦਾ ਹੈ ਕਿ ਭਾਰੀ ਵੋਟਾਂ ਨਾਲ ਜਿੱਤ ਕੇ ਹਲਕੇ ਦਾ ਕੁਝ ਨਾ ਸਵਾਰਨ ਵਾਲੇ ਕਾਂਗਰਸ ਦੇ ਵਿਧਾਇਕ ਤੋਂ ਲੋਕ ਬੇਹੱਦ ਦੁਖੀ ਹਨ। ਉਨ੍ਹਾਂ ਕਿਹਾ ਕਿਉਂਕਿ ਕਾਂਗਰਸ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਕਰਕੇ ਪੰਜਾਬ ਦੇ ਲੋਕਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ। ਲੂੰਬਾ ਨੇ ਉਕਤ ਪਿੰਡਾਂ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਅਕਾਲੀ ਬਸਪਾ ਸਰਕਾਰ ਬਣਦਿਆਂ ਹੀ ਰਜਬਾਹਿਆਂ ਦਾ ਨਿਰਮਾਣ ਕਰਵਇਆ ਜਾਵੇਗਾ।