ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਥਾਵਾਚਕ ਗਿਆਨੀ ਕਰਨੈਲ ਸਿੰਘ ਗ਼ਰੀਬ ਦਾ ਦੇਹਾਂਤ

ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 3 ਜੁਲਾਈ ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਕਥਾਵਾਚਕ ਗਿਆਨੀ ਕਰਨੈਲ ਸਿੰਘ ਗ਼ਰੀਬ (65) ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਜਾਣਕਾਰਾਂ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿਚ...
Advertisement

ਨਿੱਜੀ ਪੱਤਰ ਪ੍ਰੇਰਕ

ਰਾਜਪੁਰਾ, 3 ਜੁਲਾਈ

Advertisement

ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਕਥਾਵਾਚਕ ਗਿਆਨੀ ਕਰਨੈਲ ਸਿੰਘ ਗ਼ਰੀਬ (65) ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਜਾਣਕਾਰਾਂ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਖੇ ਦਾਖਲ ਕੀਤਾ ਗਿਆ। ਮਰਹੂਮ ਕਰਨੈਲ ਸਿੰਘ ਦਾ ਸਮੁੱਚਾ ਪਰਿਵਾਰ ਵਿਦੇਸ਼ ਰਹਿੰਦਾ ਹੈ , ਪਰਿਵਾਰ ਦੇ ਆਉਣ ’ਤੇ ਹੀ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ, ਰਾਜੇਸ਼ ਇੰਸਾ, ਗਿਆਨੀ ਭੁਪਿੰਦਰ ਸਿੰਘ ਗੋਲੂ, ਭਾਜਪਾ ਆਗੂ ਹਰਵਿੰਦਰਪਾਲ ਸਿੰਘ ਹਰਪਾਲਪੁਰ ਤੇ ਹੋਰਾਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ।

Advertisement
Show comments