DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਵਾਰਾ ਪਸ਼ੂ ਨੇ ਬਜ਼ੁਰਗ ਨੂੰ ਟੱਕਰ ਮਾਰੀ, ਮੌਤ

ਪਿੰਡ ਦੁਤਾਲ ਨੇੜੇ ਦੁਤਾਲ-ਨਰਵਾਣਾ ਸੜਕ ’ਤੇ ਆਵਾਰਾ ਪਸ਼ੂ ਵੱਲੋਂ ਟੱਕਰ ਮਾਰੇ ਜਾਣ ਕਾਰਨ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤੇਜਾਰਾਮ (68) ਪੁੱਤਰ ਕਾਨਾਰਾਮ ਵਾਸੀ ਪਿੰਡ ਦੁਤਾਲ ਵਜੋੋਂ ਹੋਈ ਹੈ। ਮਾਮਲੇ ਦੀ ਜਾਂਚ ਅਧਿਕਾਰੀ...

  • fb
  • twitter
  • whatsapp
  • whatsapp
Advertisement

ਪਿੰਡ ਦੁਤਾਲ ਨੇੜੇ ਦੁਤਾਲ-ਨਰਵਾਣਾ ਸੜਕ ’ਤੇ ਆਵਾਰਾ ਪਸ਼ੂ ਵੱਲੋਂ ਟੱਕਰ ਮਾਰੇ ਜਾਣ ਕਾਰਨ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤੇਜਾਰਾਮ (68) ਪੁੱਤਰ ਕਾਨਾਰਾਮ ਵਾਸੀ ਪਿੰਡ ਦੁਤਾਲ ਵਜੋੋਂ ਹੋਈ ਹੈ। ਮਾਮਲੇ ਦੀ ਜਾਂਚ ਅਧਿਕਾਰੀ ਸਬ-ਇੰਸਪੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਤੇਜਾਰਾਮ ਦੇ ਪੁੱਤਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪਿਤਾ ਪਿੰਡ ਦੇ ਨੇੜੇ ਸੜਕ ਪਾਰ ਕਰ ਰਿਹਾ ਸੀ। ਅਚਾਨਕ ਇੱਕ ਆਵਾਰਾ ਪਸ਼ੂ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਅਨੁਸਾਰ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

Advertisement
Advertisement
×