DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਰੈਲੀ ਦੀ ਤਿਆਰੀ ਲਈ ਨੁੱਕੜ ਮੀਟਿੰਗਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੱਖ-ਵੱਖ ਭਰਾਤਰੀ ਜਥੇਬੰਦੀਆਂ ਸਣੇ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੀ ਲਲਕਾਰ ਰੈਲੀ ਦੀਆਂ ਤਿਆਰੀਆਂ ਲਈ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਇਥੇ ਪਟਿਆਲਾ ਰੋਡ ਸਥਿਤ ਗੁਰਦੁਆਰਾ ਨਵਾਂ ਮਸਤੂਆਣਾ ਸਾਹਿਬ ਵਿੱਚ ਹੋਈ। ਇਸ ਦੀ ਪ੍ਰਧਾਨਗੀ...

  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਨਵਾਂ ਮਸਤੂਆਣਾ ਸਾਹਿਬ ਵਿੱਚ ਮੀਟਿੰਗ ਵਿੱਚ ਸ਼ਾਮਲ ਕਿਸਾਨ। -ਫੋਟੋ: ਲਾਲੀ
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੱਖ-ਵੱਖ ਭਰਾਤਰੀ ਜਥੇਬੰਦੀਆਂ ਸਣੇ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੀ ਲਲਕਾਰ ਰੈਲੀ ਦੀਆਂ ਤਿਆਰੀਆਂ ਲਈ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਇਥੇ ਪਟਿਆਲਾ ਰੋਡ ਸਥਿਤ ਗੁਰਦੁਆਰਾ ਨਵਾਂ ਮਸਤੂਆਣਾ ਸਾਹਿਬ ਵਿੱਚ ਹੋਈ। ਇਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਵਲੋਂ ਕੀਤੀ ਗਈ।

ਮੀਟਿੰਗ ਦੌਰਾਨ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਜਬਰ ਖਿਲਾਫ਼ 6 ਮਾਰਚ ਦੀ ਬਠਿੰਡਾ ਵਿੱਚ ਹੋਣ ਵਾਲੀ ਲਲਕਾਰ ਰੈਲੀ ਲਈ ਕਿਸਾਨ-ਮਜ਼ਦੂਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੱਤਾ ਦੇ ਹੰਕਾਰ ਨਾਲ ਹਰ ਵਰਗ ਦੀ ਆਵਾਜ਼ ਨੂੰ ਪੁਲੀਸ ਦੇ ਜਬਰ ਨਾਲ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਹੋਏ ਜਬਰ ਲਈ ਜ਼ਿੰਮੇਵਾਰ ਐੱਸ ਐੱਸ ਪੀ ਬਠਿੰਡਾ ਅਤੇ ਹੋਰ ਪੁਲੀਸ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕਰਾਉਣ ਲਈ 6 ਮਾਰਚ ਨੂੰ ਬਠਿੰਡਾ ਵਿੱਚ ਡੀ ਸੀ ਦਫ਼ਤਰ ਅੱਗੇ ਲਲਕਾਰ ਰੈਲੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਜ਼ਖ਼ਮੀ ਕਿਸਾਨਾਂ ਅਤੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖਿਲਾਫ਼ ਕਾਨੂੰਨ ਅਨੁਸਾਰ ਕੇਸ ਦਰਜ ਕੀਤਾ ਜਾਵੇ। ਮੀਟਿੰਗ ਵਿਚ ਬਲਾਕ ਆਗੂ ਚਮਕੌਰ ਸਿੰਘ ਲੱਡੀ, ਬੂਟਾ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਮੰਡੇਰ, ਸੁਖਦੇਵ ਸਿੰਘ ਛੰਨਾ ਅਤੇ ਪਿੰਡ ਇਕਾਈਆਂ ਦੇ ਪ੍ਰਧਾਨ ਅਤੇ ਸਕੱਤਰ ਵੀ ਮੌਜੂਦ ਸਨ।

Advertisement

Advertisement
Advertisement
×