ਪੱਤਰ ਪ੍ਰੇਰਕ
ਰਾਜਪੁਰਾ, 19 ਜੁਲਾਈ
ਇੱਥੋਂ ਦੀ ਟਰੈਫਿਕ ਪੁਲੀਸ ਵੱਲੋਂ ਟਰੈਫਿਕ ਇੰਚਾਰਜ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਦੇ ਗਗਨ ਚੌਕ ਵਿੱਚ ਨਾਕਾਬੰਦੀ ਕਰ ਕੇ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਜਿੱਥੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ, ਉੱਥੇ ਹੀ ਮੋਟਰਸਾਈਕਲਾਂ ’ਤੇ ਪਟਾਕੇ ਮਾਰਨ ਵਾਲੇ ਨੌਜਵਾਨਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਟਰੈਫਿਕ ਇੰਚਾਰਜ ਗੁਰਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਮਕਸਦ ਟਰੈਫਿਕ ਨਿਯਮਾਂ ਦੀ ਪਾਲਣਾ ਕਰਾਉਣਾ ਹੈ। ਉਨ੍ਹਾਂ ਵੱਲੋਂ ਸਕੂਲਾਂ, ਕਾਲਜਾਂ ਵਿੱਚ ਜਾ ਕੇ ਨੌਜਵਾਨ ਵਾਹਨ ਚਾਲਕਾਂ ਨੂੰ ਆਵਾਜਾਈ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਬਾਵਜੂਦ ਕੁਝ ਨੌਜਵਾਨ ਮੋਟਰਸਾਈਕਲਾਂ ਉੱਪਰ ਪਾਬੰਦੀਸ਼ੁਦਾ ਹਾਰਨ ਅਤੇ ਬੁਲੇਟ ’ਤੇ ਪਟਾਕੇ ਮਾਰ ਕੇ ਆਵਾਜ਼ ਪ੍ਰਦੂਸ਼ਣ ਕਰਦੇ ਹਨ। ਇਸ ਮੌਕੇ 10 ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਏ.ਐਸ.ਆਈ ਗੁਰਮੀਤ ਸਿੰਘ, ਰਜਿੰਦਰ ਸਿੰਘ ਅਤੇ ਗੁਰਸ਼ਰਨ ਸਿੰਘ ਮੌਜੂਦ ਸਨ।