ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਮਾਰਚ
ਤੇਜ਼ ਹਵਾਵਾਂ ਨੇ ਜ਼ਿਲ੍ਹੇ ਵਿੱਚ ਕਈ ਥਾਈਂ ਕਣਕ ਦੀ ਫਸਲ ਧਰਤੀ ’ਤੇ ਵਿਛਾਅ ਦਿੱਤੀ ਹੈ। ਜਿਨ੍ਹਾਂ ਖੇਤਾਂ ਵਿੱਚ ਕਿਸਾਨਾਂ ਨੇ ਹਾਲ ਹੀ ਵਿੱਚ ਪਾਣੀ ਲਾਇਆ ਸੀ, ਉਥੇ ਜ਼ਿਆਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਅਤੇ ਅੱਜ ਜਿਨ੍ਹਾਂ ਖੇਤਰਾਂ ਵਿੱਚ ਮੀਂਹ ਪਿਆ, ਉਨ੍ਹਾਂ ਖੇਤਰਾਂ ਵਿੱਚ ਵੀ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਦੌਰਾਨ ਕਣਕ ਦਾ ਝਾੜ ਘਟਣ ਦਾ ਖਦਸ਼ਾ ਹੈ। ਮੌਸਮ ਦੇ ਵਿਗੜੇ ਮਿਜਾਜ਼ ਕਾਰਨ ਕਿਸਾਨਾ ਦੇ ਚਿਹਰੇ ਮੁਰਝਾਏ ਹੋਏ ਹਨ ਕਿਉਂਕਿ ਪੁੱਤਾਂ ਵਾਂਗੂੰ ਪਾਲੀ ਸੋਨੇ ਰੰਗੀ ਫਸਲ ਕਈਂ ਥਾਈਂ ਨੁਕਸਾਨੀ ਗਈ ਹੈ।
ਕੁਝ ਦਿਨ ਪਹਿਲਾਂ ਬਲਾਕ ਪਟਿਆਲਾ ਤੇ ਸਮਾਣਾ ਦੇ ਜਿਹੜੇ ਤਿੰਨ ਦਰਜਨ ਪਿੰਡਾਂ ਵਿਚ ਮੀਂਹ ਨਾਲ ਗੜੇਮਾਰੀ ਵੀ ਹੋਈ ਸੀ, ਉਨ੍ਹਾਂ ਵਿਚੋਂ ਵੀ ਕੁਝ ਪਿੰਡਾਂ ਵਿਚ ਕਈ ਥਾਈਂਂ ਤੇਜ਼ ਹਵਾਵਾਂ ਨਾਲ ਕਣਕ ਦੀ ਫਸਲ ਧਰਤੀ ’ਤੇ ਵਿੱਛ ਗਈ ਹੈ। ੇ ਜ਼ਿਲ੍ਹਾ ਖੇਤਬਾੜੀ ਅਫਸਰ ਡਾ. ਸੁਰਜੀਤ ਸਿੰਘ ਵਾਲੀਆ ਨੇ ਤੇਜ਼ ਹਵਾਵਾਂ ਕਾਰਨ ਕਈ ਥਾਈਂ ਕਣਕ ਦੀ ਫਸਲ ਨੂੰ ਨੁਕਸਾਨ ਹੋਣ ਦੀ ਗੱਲ ਮੰਨੀ ਹੈ।
ਵਿਧਾਇਕ ਨੇ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ
ਪਟਿਆਲਾ ਇਲਾਕੇ ਵਿੱਚ ਚਾਰ ਦਿਨ ਪਹਿਲਾਂ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਮਾਣਾ ਦੇ ਵਿਧਾਇਕ ਕਾਕਾ ਰਾਜਿੰਦਰ ਸਿੰਘ ਅਤੇ ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਮਦਨਜੀਤ ਡਕਾਲਾ ਨੇ ਇਲਾਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ।