ਪਰਾਲੀ ਪ੍ਰਬੰਧਨ: ਅਧਿਕਾਰੀਆਂ ਨੂੰ ਕਿਸਾਨਾਂ ਨਾਲ ਰਾਬਤੇ ਦੀ ਤਾਕੀਦ
ਮੀਟਿੰਗ ’ਚ ਏਡੀਸੀ ਸਿਮਰਪ੍ਰੀਤ ਕੌਰ, ਐੱਸਪੀ ਸਵਰਨਜੀਤ ਕੌਰ ਤੇ ਮਨੋਜ ਗੋਰਸੀ, ਡੀਐੱਸਪੀ ਗੁਰਪ੍ਰਤਾਪ ਢਿੱਲੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀਆਰ ਸੰਗਰਾਮ ਸੰਧੂ, ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀਈਓ ਅਮਨਪ੍ਰੀਤ ਕੌਰ, ਡੀਡੀਪੀਓ ਮੋਹਿੰਦਰਜੀਤ ਸਿੰਘ ਤੇ ਏਪੀਆਰਓ ਹਰਦੀਪ ਗਹੀਰ ਅਤੇ ਜਸਤਰਨ ਗਰੇਵਾਲ ਸਮੇਤ ਜਿਲ੍ਹੇ ਦੇ ਸਮੂਹ ਬੀਡੀਪੀਓਜ਼, ਕਲੱਸਟਰ ਤੇ ਨੋਡਲ ਅਫ਼ਸਰ ਵੀ ਮੌਜਦ ਰਹੇ। ਡੀਸੀ ਨੇ ਥਾਣਾ ਮੁਖੀਆਂ ਨੂੰ ਵੀ ਉਚੇਚੀ ਹਦਾਇਤ ਕੀਤੀ ਕਿ ਪਰਾਲੀ ਮਾਮਲੇ ’ਤੇ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਅਣਗਹਿਲੀ ਦੀ ਸੂਰਤ ’ਚ ਨੋਡਲ ਅਫ਼ਸਰਾਂ ਨੂੰ ਵੀ ਕਾਰਵਾਈ ਲਈ ਤਿਆਰ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਦਿਨੇ 10 ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਈਨਾ ਨਾਲ ਝੋਨੇ ਦੀ ਕਟਾਈ ਕੀਤੀ ਜਾ ਸਕਦੀ ਹੈ ਪਰ ਹਰੇਕ ਕੰਬਾਈਨ ਲਈ ਸੁਪਰ ਐੱਸਐੱਮਐੱਸ ਲਾਜ਼ਮੀ ਪਹਿਲੂ ਹੈ। ਕਿਸਾਨਾਂ ਦੇ ਮੁਖਾਤਿਬ ਹੁੰਦਿਆਂ ਉਨ੍ਹਾਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਅਜਿਹਾ ਸਹਿਯੋਗ ਕਰਨ ਦੀ ਅਰਜੋਈ ਕੀਤੀ ਤੇ ਨਾਲ ਹੀ ਕਿਹਾ ਕਿ ਪਰਾਲੀ ਦਾ ਧੂੰਆਂ ਸਾਹ ਤੇ ਹੋਰ ਭਿਆਨਕ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ। ਇਸ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ’ਤੇ ਸੰਪਰਕ ਕਰਨ।
ਪਰਾਲੀ ਨੂੰ ਬਿਨਾਂ ਸਾੜੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਮੁਤਾਬਕ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ।