‘ਮੇਲਾ ਮੇਲਣਾਂ ਦਾ’ ਵਿੱਚ ਵਿਦਿਆਰਥਣਾਂ ਨੇ ਰੌਣਕਾਂ ਲਾਈਆਂ
ਪੰਜਾਬੀ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ’ਮੇਲਾ ਮੇਲਣਾਂ ਦਾ’ ਦੇ ਬੈਨਰ ਹੇਠਲੇ ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਰਵਾਿੲਤੀ ਪਹਿਰਾਵਿਆਂ ਸਹਿਤ ਗਿੱਧਾ, ਨਾਟੀ ਅਤੇ ਪੰਜਾਬੀ ਸਕਿੱਟ ਵਰਗੀਆਂ ਵੰਨਗੀਆਂ ਪੇਸ਼...
ਪੰਜਾਬੀ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ’ਮੇਲਾ ਮੇਲਣਾਂ ਦਾ’ ਦੇ ਬੈਨਰ ਹੇਠਲੇ ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਰਵਾਿੲਤੀ ਪਹਿਰਾਵਿਆਂ ਸਹਿਤ ਗਿੱਧਾ, ਨਾਟੀ ਅਤੇ ਪੰਜਾਬੀ ਸਕਿੱਟ ਵਰਗੀਆਂ ਵੰਨਗੀਆਂ ਪੇਸ਼ ਕੀਤੀਆਂ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਅਮੀਰ ਵਿਰਾਸਤੀ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ, ਜਿੱਥੇ ਪੱਛਮੀ ਸੱਭਿਆਚਾਰ ਦਾ ਪ੍ਰਭਾਵ ਵਧ ਰਿਹਾ ਹੈ, ਉੱਥੇ ਆਪਣੀ ਬੋਲੀ, ਪਹਿਰਾਵੇ ਅਤੇ ਲੋਕ-ਨਾਚਾਂ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਖ-ਵੱਖ ਰੂਪਾਂ ਵਿੱਚ ਵਿਰਾਸਤ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾ ਰਹੀ ਹੈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਬਰਾੜ ਤੇ ਰਜਿਸਟਰਾਰ ਡਾ. ਦਵਿੰਦਰ ਪਾਲ ਸਿੱਧੂ ਨੇ ਵਿਦਿਆਰਥਣਾਂ ਨੂੰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ, ਸੀਨੀਅਰ ਵਾਰਡਨ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।

