ਵਿਦਿਆਰਥੀਆਂ ਵੱਲੋਂ ਪਾਤੜਾਂ-ਚੰਡੀਗੜ੍ਹ ਮੁੱਖ ਮਾਰਗ ਜਾਮ

ਕਾਲਜ ਅੱਗੇ ਬੱਸਾਂ ਨਾ ਰੁਕਣ ਵਿਰੁੱਧ ਰੋਸ ਜਤਾਇਆ

ਵਿਦਿਆਰਥੀਆਂ ਵੱਲੋਂ ਪਾਤੜਾਂ-ਚੰਡੀਗੜ੍ਹ ਮੁੱਖ ਮਾਰਗ ਜਾਮ

ਪਾਤੜਾਂ-ਚੰਡੀਗੜ੍ਹ ਮੁੱਖ ਮਾਰਗ ਉੱਤੇ ਬੁੱਧਵਾਰ ਨੂੰ ਧਰਨਾ ਦਿੰਦੇ ਹੋਏ ਵਿਦਿਆਰਥੀ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 27 ਅਕਤੂਬਰ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਿਰਤੀ ਕਾਲਜ ਨਿਆਲ ਦੇ ਵਿਦਿਆਰਥੀਆਂ ਨੂੰ ਕਾਲਜ ਅੱਗੇ ਬੱਸਾਂ ਨਾ ਰੁਕਣ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਧਰਨਾ ਲਗਾਇਆ ਗਿਆ।

ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਗੁਰਮੀਤ ਸਿੰਘ ਨਾਈਵਾਲਾ, ਕਾਲਜ ਕਮੇਟੀ ਪ੍ਰੈਸ ਸਕੱਤਰ ਦਵਿੰਦਰ ਛਬੀਲਪੁਰ ਤੇ ਰਣਜੀਤ ਕੁਮਾਰ ਨੇ ਕਿਹਾ ਕਿ ਪੀਆਰਟੀਸੀ ਬੱਸਾਂ ਦੇ ਡਰਾਈਵਰਾਂ ਕੰਡਕਟਰਾਂ ਵੱਲੋਂ ਕਾਲਜ ਅੱਗੇ ਬੱਸਾਂ ਨਾ ਰੋਕੇ ਜਾਣ ਕਾਰਨ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦਿਆਰਥੀਆਂ ਕੋਲ਼ ਬੱਸ ਪਾਸ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਬੱਸਾਂ ਵਿਚ ਨਹੀਂ ਚੜ੍ਹਾਇਆ ਜਾਂਦਾ। ਯੂਨੀਅਨ ਵੱਲੋਂ ਪਾਤੜਾਂ ਬੱਸ ਅੱਡੇ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਜਾਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਹੈ ਕਿ ਪੀਆਰਟੀਸੀ ਬੱਸਾਂ ਸਿਰਫ ਪੰਜਾਬ ਸਰਕਾਰ ਦੀ ਮਸ਼ਹੂਰੀ ਲਈ ਹੀ ਸੜਕਾਂ ’ਤੇ ਚੱਲਦੀਆਂ ਹਨ, ਲੋਕਾਂ ਲਈ ਨਹੀਂ। ਵਿਦਿਆਰਥੀਆਂ ਵੱਲੋਂ ਲਗਪਗ 3 ਘੰਟੇ ਕਾਲਜ ਦੇ ਗੇਟ ’ਤੇ ਧਰਨਾ ਦਿੱਤਾ ਗਿਆ ਜਦੋਂ ਕੋਈ ਪ੍ਰਸ਼ਾਸਨਿਕ ਅਧਿਕਾਰੀ ਨਾ ਪਹੁੰਚਿਆ ਤਾਂ ਵਿਦਿਆਰਥੀਆਂ ਨੂੰ ਮਜਬੂਰੀਵੱਸ ਰੋਡ ਜਾਮ ਕਰਨਾ ਪਿਆ। ਰੋਡ ਜਾਮ ਕਰਨ ਉਪਰੰਤ ਪੁਲੀਸ ਪ੍ਰਸ਼ਾਸਨ ਤੇ ਪੀਆਰਟੀਸੀ ਅਧਿਕਾਰੀਆਂ ਨੇ ਪਹੁੰਚ ਕੇ ਵਿਦਿਆਰਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਭਵਿੱਖ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ। ਬੱਸ ਨਾ ਰੁਕਣ ’ਤੇ ਬੱਸ ਚਾਲਕ ਤੇ ਕੰਡਕਟਰ ਤੇ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਜਿੱਤ ਦੇ ਨਾਅਰੇ ਲਗਾਉਂਦੇ ਹੋਏ ਧਰਨੇ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਅਕਸ਼ੈ ਘੱਗਾ, ਗੁਰਦੀਪ ਬਿੱਲਾ, ਦੀਪਕ ਰੰਗਾਂ, ਗਰਮੁੱਖ ਖਾਗ, ਸੰਦੀਪ ਕੋਰ, ਪੂਜਾ, ਰੇਨੁੂੰ, ਗੀਤੀਕਾ, ਅਮਨ ਕਕਰਾਲਾ, ਰਵੀ ਖਾਨੇਵਾਲ, ਗੁਰਜੰਟ ਸਿੰਘ ਨੇ ਸਹਿਯੋਗ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All