ਪਟਿਆਲਾ: ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਅੱਜ ਮਾਨਵ ਸੇਵਾ ਕੈਂਪ ਲਾਇਆ ਗਿਆ। ਇਸ ਦੌਰਾਨ ਰਾਜਨੀਤਕ ਆਗੂ ਅਤੇ ਸਮਾਜ ਸੇਵੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋੋਂ ਸ਼ਿਰਕਤ ਕੀਤੀ। ਕਲੱਬ ਦੇ ਪ੍ਰਧਾਨ ਇੰਜਨੀਅਰ ਆਕਰਸ਼ ਸ਼ਰਮਾ ਅਤੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਦੱਸਿਆ ਕਿ ਕਲੱਬ ਵੱਲੋਂ 27 ਸਾਲਾਂ ਤੋਂ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਜਾਂਦੀ ਹੈ। ਹੁਣ ਤੱਕ ਕਲੱਬ ਵੱਲੋਂ 25000 ਤੋਂ ਵੱਧ ਲੋੜਵੰਦ ਵਿਦਿਆਰਥੀਆਂ ਦੀ ਫੀਸ ਅਤੇ ਪੜ੍ਹੜ ਸਮੱਗਰੀ ਵਜੋਂ ਮਦਦ ਕੀਤੀ ਜਾ ਚੁੱਕੀ ਹੈ। ਕਲੱਬ ਵੱਲੋਂ ਭਾਈ ਗੁਰਦਾਸ ਨਰਸਿੰਗ ਕਾਲਜ ਵਿਚ ਪੜ੍ਹਦੀ ਵਿਦਿਆਰਥਣ ਦੀ ਦਸ ਹਜ਼ਾਰ ਵਜੋਂ ਫੀਸ ਦੀ ਸਹਾਇਤਾ ਕੀਤੀ ਗਈ। -ਖੇਤਰੀ ਪ੍ਰਤੀਨਿਧ