DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਤਰੰਜ ਮੁਕਾਬਲੇ ’ਚ ਡਾ. ਬੀ ਐੱਸ ਸੰਧੂ ਸਕੂਲ ਦੇ ਵਿਦਿਆਰਥੀ ਛਾਏ

ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿੱਚ ਇੱਕ ਵਾਰ ਫਿਰ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਚੌਥੀ ਵਾਈ ਐੱਸ ਪੀ ਏ ਸਟੇਟ ਚੈਂਪੀਅਨਸ਼ਿਪ 2026-27 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ...

  • fb
  • twitter
  • whatsapp
  • whatsapp
featured-img featured-img
ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਐੱਮ ਡੀ ਰਜਿੰਦਰ ਕੌਰ ਸੰਧੂ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਤੇ ਹੋਰ। -ਫੋਟੋ: ਨੌਗਾਵਾਂ
Advertisement
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿੱਚ ਇੱਕ ਵਾਰ ਫਿਰ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਚੌਥੀ ਵਾਈ ਐੱਸ ਪੀ ਏ ਸਟੇਟ ਚੈਂਪੀਅਨਸ਼ਿਪ 2026-27 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲੇ ਵਿੱਚ ਸੋਨ ਤਗ਼ਮਾ ਹਾਸਲ ਕੀਤਾ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਇਨ੍ਹਾਂ ਖਿਡਾਰੀਆਂ ਦੀ ਚੋਣ ਹੁਣ ਕੌਮੀ ਪੱਧਰੀ ਮੁਕਾਬਲਿਆਂ ਲਈ ਹੋ ਗਈ ਹੈ। ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ।

ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਸਪੋਰਟਸ ਕੋ-ਆਰਡੀਨੇਟਰ ਅਵਤਾਰ ਸਿੰਘ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਜੇਤੂ ਖਿਡਾਰੀਆਂ ਦੇ ਮਾਪਿਆਂ ਨੂੰ ਵੀ ਇਸ ਵੱਡੀ ਪ੍ਰਾਪਤੀ ਲਈ ਵਧਾਈ ਦਿੱਤੀ।

Advertisement

Advertisement

Advertisement
×