ਪੱਤਰ ਪ੍ਰੇਰਕ
ਪਾਤੜਾਂ, 24 ਅਗਸਤ
ਪੰਜਾਬ ਦੇ ਖੇਡ ਵਿਭਾਗ ਵੱਲੋਂ ਕਰਵਾਏ ਗਏ ਬਲਾਕ ਪੱਧਰੀ ਟੂਰਨਾਮੈਂਟ ’ਚੋਂ ਹੈਲਿਕਸ ਸਕੂਲ ਦੇ ਵਿਦਿਆਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਹੌਸਲਾ-ਅਫਜ਼ਾਈ ਕੀਤੀ ਹੈ।
ਸਕੂਲ ਦੇ ਪ੍ਰਿੰਸੀਪਲ ਅਮਰਜੋਤ ਕੌਰ ਨੇ ਦੱਸਿਆ ਹੈ ਕਿ 14 ਅਤੇ 17 ਉਮਰ ਵਰਗ ਦੀ ਮੁੰਡਿਆਂ ਅਤੇ ਕੁੜੀਆਂ ਦੀ ਵਾਲੀਬਾਲ ਟੀਮ ਨੇ ਪਹਿਲਾ ਤੇ ਮੁੰਡਿਆਂ ਦੀ 14, 17 ਅਤੇ 19 ਉਮਰ ਵਰਗ ਦੀਆਂ ਬੈਡਮਿੰਟਨ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ| ਚੈੱਸ 14 ਵਰਗ ਦੀ ਕੁੜੀਆਂ ਦੀ ਟੀਮ ਨੇ ਪਹਿਲਾ ਅਤੇ ਮੁੰਡਿਆਂ ਦੀ 17 ਉਮਰ ਵਰਗ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ| ਪਹਿਲੀ ਵਾਰ ਫੁੱਟਬਾਲ ਖੇਡ ਵਿਚ ਹੈਲਿਕਸ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਦੂਜਾ ਸਥਾਨ ਹਾਸਲ ਕਰਕੇ ਮਿਸਾਲ ਕਾਇਮ ਕੀਤੀ| ਡਾਇਰੈਕਟਰ ਦਵਿੰਦਰ ਕੌਰ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।