ਵਿਦਿਆਰਥੀਆਂ ਵੱਲੋਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸ਼ਹੀਦ ਉਧਮ ਸਿੰਘ ਸਟੇਡੀਅਮ ਭੁਨਰਹੇੜੀ ਵਿੱਚ ਕਰਵਾਈਆਂ ਗਈਆਂ 69ਵੀਆਂ ਪੰਜਾਬ ਰਾਜ ਜ਼ੋਨਲ ਸਕੂਲ ਖੇਡਾਂ ਵਿੱਚ ਰੱਸਾ-ਕਸ਼ੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ...
Advertisement
ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸ਼ਹੀਦ ਉਧਮ ਸਿੰਘ ਸਟੇਡੀਅਮ ਭੁਨਰਹੇੜੀ ਵਿੱਚ ਕਰਵਾਈਆਂ ਗਈਆਂ 69ਵੀਆਂ ਪੰਜਾਬ ਰਾਜ ਜ਼ੋਨਲ ਸਕੂਲ ਖੇਡਾਂ ਵਿੱਚ ਰੱਸਾ-ਕਸ਼ੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਅੰਡਰ-14 ਲੜਕਿਆਂ ਨੇ ਦੂਜਾ ਸਥਾਨ, ਅੰਡਰ-19 ਲੜਕਿਆਂ ਨੇ ਦੂਜਾ ਸਥਾਨ, ਅੰਡਰ-19 ਲੜਕੀਆਂ ਨੇ ਵੀ ਦੂਜੇ ਸਥਾਨ ’ਤੇ ਆਪਣਾ ਕਬਜ਼ਾ ਜਮਾਇਆ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਜਿੱਤ ਦਰਜ ਕੀਤੀ। ਇਸ ਮੌਕੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ।
Advertisement
Advertisement