ਵਿਦਿਆਰਥੀਆਂ ਨੇ ਫ਼ੀਸਾਂ ਵਿੱਚ ਵਾਧੇ ਖ਼ਿਲਾਫ਼ ਚੁੱਕਿਆ ਝੰਡਾ

ਵਿਦਿਆਰਥੀਆਂ ਨੇ ਫ਼ੀਸਾਂ ਵਿੱਚ ਵਾਧੇ ਖ਼ਿਲਾਫ਼ ਚੁੱਕਿਆ ਝੰਡਾ

ਪਟਿਆਲਾ ਵਿੱਚ ਬੁੱਧਵਾਰ ਨੂੰ ਪੀਐਸਯੂ ਵੱਲੋਂ ਫੀਸਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਅਤੇ ਹੋਰ ਮੰਗਾਂ ਲਈ ਕੀਤਾ ਜਾ ਰਿਹਾ ਰੋਸ ਮਾਰਚ।

ਸਰਬਜੀਤ ਸਿੰਘ ਭੰਗੂ

ਪਟਿਆਲਾ, 15 ਸਤੰਬਰ

ਵਿਦਿਆਰਥੀ ਮੰਗਾਂ ਨੂੰ ਲੈ ਕੇ ਪੀਐਸਯੂ ਵੱਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਇਥੇ ਡੀ.ਸੀ. ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਬੁਲਾਰਿਆਂ ਨੇ ਕੈਪਟਨ ਸਰਕਾਰ ਵਿਦਿਆਰਥੀ ਮਾਰੂ ਨੀਤੀਆਂ ’ਤੇ ਚੱਲ ਰਹੀ ਹੈ। ਉਨ੍ਹਾਂ ਨੋਟਬੰਦੀ, ਜੀਐਸਟੀ ਅਤੇ ਲੌਕਡਾਊਨ ਵਰਗੀਆਂ ਵਿੱਤੀ ਮਾਰਾਂ ਦੇ ਬਾਵਜੂਦ ਪੰਜਾਬੀ ਯੂਨੀਵਰਸਿਟੀ ਵੱਲੋਂ ਫੀਸਾਂ ’ਚ 10 ਪ੍ਰਤੀਸ਼ਤ ਵਾਧਾ ਅਤੇ 18 ਪ੍ਰਤੀਸ਼ਤ ਜੀਐਸਟੀ ਲਗਾਉਣ ਦੇ ਮਾਮਲੇ ’ਤੇ ਸਰਕਾਰ ਨੂੰ ਘੇਰਿਆ। ਸੂਬਾਈ ਜਨਰਲ ਸਕੱਤਰ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਖੁਸ਼ਵਿੰਦਰ ਸਿੰਘ, ਨਾਭਾ ਕਾਲਜ ਤੋਂ ਅਰਵਿੰਦਰ ਕੌਰ, ਨਿਆਲ ਕਾਲਜ ਤੋਂ ਗੁਰਮੀਤ ਨਾਈਵਾਲਾ, ਪਬਲਿਕ ਕਾਲਜ ਸਮਾਣਾ ਤੋਂ ਅਕਸ਼ੈ ਘੱਗਾ, ਯੂਨੀਵਰਸਿਟੀ ਕਾਲਜ ਮੂਨਕ ਤੋਂ ਗੁਰਵੀਰ ਅਤੇ ਮਹਿੰਦਰਾ ਕਾਲਜ ਤੋਂ ਸੰਜੈ ਸਿੰਘ ਦੋਵਾਂ ਸਰਕਾਰਾਂ ’ਤੇ ਆਪਣੇ ਫਰਜ਼ਾਂ ਅਤੇ ਅਸੂਲਾਂ ਪ੍ਰਤੀ ਸੰਜੀਦਾ ਨਾ ਹੋਣ ਦੇ ਦੋਸ਼ ਵੀ ਲਾਏ। ਤਰਕ ਸੀ ਲੜਕੀਆਂ ਦੀ ਪੀਐਚ.ਡੀ. ਤੱਕ ਮੁਫਤ ਸਿੱਖਿਆ ਸਬੰਧੀ ਕਾਨੂੰਨ ਵਿਧਾਨ ਸਭਾ ਵਿੱਚ ਪੇਸ਼ ਕਰਕੇ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ 1.5 ਲੱਖ ਤੋਂ ਘੱਟ ਆਮਦਨ ਵਾਲ਼ੇ ਪਰਿਵਾਰਾਂ ਦੇ ਬੱਚਿਆਂ ਦੀ ਫੀਸ ਮੁਆਫ ਕੀਤੇ ਜਾਣ ਸਬੰਧੀ ਕੇਂਦਰੀ ਫੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਲਾਗੂ ਨਹੀਂ ਕਰ ਰਹੀ।

ਸੰਗਰੂਰ (ਨਿਜੀ ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀ ਮੰਗਾਂ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਸੈਂਕੜੇ ਵਿਦਿਆਰਥੀਆਂ ਵਲੋਂ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਬਨਾਸਰ ਬਾਗ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਰੋਸ ਮਾਰਚ ਕਰਦਿਆਂ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਵਿਦਿਆਰਥੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਸਹਾਇਕ ਕਮਿਸ਼ਨਰ ਨੂੰ ਸੌਂਪਿਆ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਆਗੂ ਹਰਮਨ ਕੌਰ ਘਨੌਰੀ ਅਤੇ ਰਾਮਵੀਰ ਸਿੰਘ ਹੇੜੀਕੇ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਗਏ 10 ਫ਼ੀਸਦੀ ਵਾਧੇ ਖ਼ਿਲਾਫ਼, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐੱਸ. ਸੀ. ਵਿਦਿਆਰਥੀਆਂ ਦੇ ਦਾਖਲੇ ਬਿਨਾਂ ਕਿਸੇ ਫੀਸ ਤੋਂ ਕਰਨ ਲਈ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (ਈ.ਬੀ.ਸੀ.) ਤਹਿਤ 1.5 ਲੱਖ ਤੋਂ ਘੱਟ ਆਮਦਨ ਵਾਲੇ ਜਨਰਲ ਕੈਟਾਗਰੀ ਦੇ ਵਿਦਿਆਰਥੀਆਂ ਦੀ ਫੀਸ ਮੁਆਫੀ ਵਾਲਾ ਫ਼ੈਸਲਾ ਲਾਗੂ ਕਰਾਉਣ ਅਤੇ ਇਸ ਦੀ ਇਨਕਮ ਸੀਮਾ ਵਧਾਉਣ ਲਈ, ਲੜਕੀਆਂ ਦੇ ਸਮੁੱਚੀ ਵਿੱਦਿਆ ਮੁਫ਼ਤ ਕਰਵਾਉਣ, ਵਿਦਿਆਰਥੀਆਂ ਤੋਂ ਪੀ.ਟੀ.ਏ ਫੰਡ ਲੈਣਾ ਬੰਦ ਕਰਾਉਣ, ਪ੍ਰੋਫੈਸਰਾਂ ਦੀ ਪੱਕੀ ਭਰਤੀ ਕਰਵਾਉਣ, ਰੀਗਲ ਸਿਨੇਮਾ ਦੀ ਇਤਿਹਾਸਕ ਇਮਾਰਤ ਅਤੇ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦਾ ਗੁਪਤ ਟਿਕਾਣਾ ਬਚਾਉਣ ਆਦਿ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਧਰਨੇ ਨੂੰ ਭਰਾਤਰੀ ਜਥੇਬੰਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਤੋਂ ਇਲਾਵਾ ਆਕਾਸ਼ ਸਿੰਘ ਕਾਲਾਬੂਲਾ, ਜਸਵਿੰਦਰ ਸਿੰਘ, ਸਤਨਾਮ ਸਿੰਘ ਸ਼ੇਰਪੁਰ, ਸੁਖਮਨ ਸਿੰਘ, ਗਗਨਦੀਪ ਸਿੰਘ, ਗੁਰਦੀਪ ਸਿੰਘ ਕਾਲਾਬੂਲਾ, ਕੁਲਵਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂੰ): ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਸਹਾਇਕ ਕਮਿਸ਼ਨਰ (ਜਨਰਲ) ਰਵਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਖ਼ਜ਼ਾਨਚੀ ਕਿਰਨਪਾਲ ਕੌਰ ਹਥੋਆ ਅਤੇ ਜ਼ਿਲ੍ਹਾ ਆਗੂ ਮਨਦੀਪ ਕੌਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਫ਼ੀਸਾਂ ’ਚ ਕੀਤੇ 10 ਫ਼ੀਸਦੀ ਵਾਧੇ ਖ਼ਿਲਾਫ਼ ਵਿਦਿਆਰਥੀਆਂ ’ਚ ਭਾਰੀ ਰੋਸ ਹੈ, ਯੂਨੀਵਰਸਿਟੀ ਫ਼ੀਸਾਂ ’ਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲਏ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (ਈ.ਬੀ.ਸੀ.) ਤਹਿਤ 1.5 ਲੱਖ ਤੋਂ ਘੱਟ ਆਮਦਨ ਵਾਲੇ ਜਨਰਲ ਕੈਟਾਗਰੀ ਦੇ ਵਿਦਿਆਰਥੀਆਂ ਦੀ ਫ਼ੀਸ ਮੁਆਫ਼ੀ ਵਾਲਾ ਫ਼ੈਸਲਾ ਲਾਗੂ ਕੀਤਾ ਜਾਵੇ। ਇਸ ਮੌਕੇ ਹਰਦੀਪ ਕੌਰ, ਪਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਰਮਨਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All