ਵਿਦਿਆਰਥੀਆਂ ਵੱਲੋਂ ਸੰਸਦ ਭਵਨ ਦਾ ਦੌਰਾ
ਆਰੀਅਨਜ਼ ਕਾਲਜ ਆਫ਼ ਲਾਅ ਦੇ ਐੱਲ ਐੱਲ ਬੀ ਅਤੇ ਬੀਏ ਐੱਲ ਐੱਲ ਬੀ ਦੇ ਵਿਦਿਆਰਥੀਆਂ ਨੇ ਨਵੀਂ ਦਿੱਲੀ ਵਿੱਚ ਸੰਸਦ ਭਵਨ ਦਾ ਵਿਦਿਅਕ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਸਭ ਤੋਂ ਉੱਚੀ ਵਿਧਾਨਕ ਸੰਸਥਾ ਦੇ ਕੰਮਕਾਜ...
Advertisement
ਆਰੀਅਨਜ਼ ਕਾਲਜ ਆਫ਼ ਲਾਅ ਦੇ ਐੱਲ ਐੱਲ ਬੀ ਅਤੇ ਬੀਏ ਐੱਲ ਐੱਲ ਬੀ ਦੇ ਵਿਦਿਆਰਥੀਆਂ ਨੇ ਨਵੀਂ ਦਿੱਲੀ ਵਿੱਚ ਸੰਸਦ ਭਵਨ ਦਾ ਵਿਦਿਅਕ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਸਭ ਤੋਂ ਉੱਚੀ ਵਿਧਾਨਕ ਸੰਸਥਾ ਦੇ ਕੰਮਕਾਜ ਨਾਲ ਜਾਣੂ ਕਰਵਾਉਣਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੇਖੀ ਅਤੇ ਵਿਧਾਨਕ ਪ੍ਰਕਿਰਿਆਵਾਂ, ਸੰਸਦੀ ਬਹਿਸਾਂ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਸਦ ਅਜਾਇਬ ਘਰ ਦਾ ਵੀ ਦੌਰਾ ਕੀਤਾ, ਜਿੱਥੇ ਭਾਰਤ ਦੇ ਲੋਕਤੰਤਰਕ ਵਿਕਾਸ, ਸੰਵਿਧਾਨਕ ਯਾਤਰਾ ਅਤੇ ਇਤਿਹਾਸਕ ਮੀਲ ਪੱਥਰਾਂ ਨੂੰ ਵਿਸ਼ੇਸ਼ ਢੰਗ ਨਾਲ ਦਰਸਾਇਆ ਗਿਆ ਹੈ। ਇਸ ਦੌਰੇ ਦੌਰਾਨ ਵਿਦਿਆਰਥੀਆਂ ਦੇ ਨਾਲ ਫੈਕਲਟੀ ਮੈਂਬਰ ਡਾ. ਪ੍ਰੀਤਿਕਾ, ਡਾ. ਫਾਤਿਮਾ, ਜੋਤੀ ਅਤੇ ਜਸਵੰਤ ਵੀ ਸਨ। ਸੰਸਦ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਸੰਸਦ ਮੈਂਬਰਾਂ ਦੀਆਂ ਜ਼ਿੰਮੇਵਾਰੀਆਂ, ਬਿੱਲਾਂ ਦੇ ਖਰੜੇ ਤਿਆਰ ਕਰਨ ਅਤੇ ਪਾਸ ਕਰਨ ਦੀ ਪ੍ਰਕਿਰਿਆ ਤੇ ਸੰਸਦੀ ਕਮੇਟੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰੇ ਨੇ ਵਿਦਿਆਰਥੀਆਂ ਦੀ ਭਾਰਤੀ ਰਾਜਨੀਤਿਕ ਪ੍ਰਣਾਲੀ ਬਾਰੇ ਅਕਾਦਮਿਕ ਸਮਝ ਨੂੰ ਹੋਰ ਮਜ਼ਬੂਤ ਕੀਤਾ।
Advertisement
Advertisement
