ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 13 ਫਰਵਰੀ
ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿੱਚ ਹਰ ਸਾਲ ਸਾਲਾਨਾ ਬਸੰਤ ਜੋੜ ਮੇਲ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ, ਉਥੇ ਹੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿੱਚ ਗੁਰਦੁਆਰਾ ਮੈਨੇਜਮੈਂਟ ਦਾ ਕੋਰਸ ਕਰ ਰਹੇ ਵਿਦਿਆਰਥੀ ਗੁਰਦੁਆਰਾ ਪ੍ਰਬੰਧਕਾਂ ਨੂੰ ਸਹਿਯੋਗ ਕਰਨ ਲਈ ਗੁਰਦੁਆਰਾ ਦੂਖਨਿਵਾਰਨ ਸਾਹਿਬ ਪੁੱਜੇ ਹਨ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਗੁਰਦੁਆਰਾ ਮੈਨੇਜਮੈਂਟ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ। ਮੈਨੇਜਰ ਕਰਨੈਲ ਸਿੰਘ ਨੇ ਕਿਹਾ ਕਿ ਵਿਦਿਆਰਥੀ 16 ਫਰਵਰੀ ਤੱਕ ਸਹਿਯੋਗ ਦੇਣਗੇ।