ਵਿਦਿਆਰਥੀਆਂ ਨੇ ਵੁਸ਼ੁੂ ’ਚ ਸੋਨ ਤਗ਼ਮੇ ਜਿੱਤੇ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਵੁਸ਼ੂ ਖੇਡ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗ਼ਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ...
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਵੁਸ਼ੂ ਖੇਡ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗ਼ਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਟਿਆਲਾ ਵਿੱਚ ਕੀਤਾ ਗਿਆ ਜਿਸ ਵਿੱਚ ਮਾਤਾ ਗੁਜਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਗੁਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਖੁਸ਼ਪ੍ਰੀਤ ਸਿੰਘ ਅਤੇ ਹਰਕੀਰਤ ਸਿੰਘ ਜਮਾਤ 10ਵੀਂ ਨੇ ਹਿੱਸਾ ਲੈ ਕੇ ਗੋਲਡ ਮੈਡਲ ਜਿੱਤੇ। ਸਕੂਲ ਪ੍ਰੈਜ਼ੀਡੈਂਟ ਰਵਿੰਦਰ ਕੌਰ, ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਿੰਸੀਪਲ ਮਮਤਾ ਮੱਕੜ, ਅਕਾਦਮਿਕ ਡਾਇਰੈਕਟਰ ਤੇਜਿੰਦਰ ਵਾਲੀਆ ਅਤੇ ਕੋਚ ਹਰਦੀਪ ਕੁਮਾਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।
Advertisement
Advertisement