ਵਿਦਿਆਰਥੀਆਂ ਨੇ ਖੇਡਾਂ ’ਚ ਤਗ਼ਮੇ ਜਿੱਤੇ
ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿੱਚ ਹੋਈਆਂ ਮਲਟੀ ਸਪੋਰਟਸ ਚੈਂਪੀਅਨਸ਼ਿਪ ਦੌਰਾਨ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲਿਆ। ਇਨ੍ਹਾਂ ਖੇਡਾਂ ਵਿੱਚ ਜੱਜ ਮਾਡਰਨ ਸੀਨੀਅਰ ਸੈਕੰਡਰੀ...
Advertisement
ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿੱਚ ਹੋਈਆਂ ਮਲਟੀ ਸਪੋਰਟਸ ਚੈਂਪੀਅਨਸ਼ਿਪ ਦੌਰਾਨ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲਿਆ। ਇਨ੍ਹਾਂ ਖੇਡਾਂ ਵਿੱਚ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕਬੱਡੀ, ਬੈਡਮਿੰਟਨ, ਕ੍ਰਿਕਟ, ਟੱਗ ਆਫ਼ ਵਾਰ 100, 200 ਅਤੇ 300 ਮੀਟਰ ਦੌੜਾਂ ਵਰਗੀਆਂ ਖੇਡਾਂ ਵਿੱਚ ਭਾਗ ਲੈਂਦੇ ਹੋਏ 45 ਸੋਨ ਤਗ਼ਮੇ, ਪੰਜ ਚਾਂਦੀ ਦੇ ਤਗਮੇ ਅਤੇ ਪੰਜ ਕਾਂਸੀ ਦੇ ਤਗਮੇ ਜਿੱਤੇ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਅਤੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਸਪੋਰਟਸ ਕੋਚ ਦੀਪਕ ਸ਼ਰਮਾ, ਸਮੂਹ ਅਧਿਆਪਕਾਂ ਅਤੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ।
Advertisement
Advertisement