ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਪੱਤਰ ਸੌਂਪੇ

ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਪੱਤਰ ਸੌਂਪੇ

ਲਾਭਪਾਤਰੀਆਂ ਨਾਲ ਰਾਹੁਲਇੰਦਰ ਸਿੱਧੂ ਤੇ ਪਾਵਰਕੌਮ ਅਧਿਕਾਰੀ। -ਫ਼ੋਟੋ: ਹਰਜੀਤ

ਪੱਤਰ ਪ੍ਰੇਰਕ
ਖਨੌਰੀ, 27 ਅਕਤੂਬਰ

ਮੁੱਖ ਮੰਤਰੀ ਚੰਨੀ ਵੱਲੋਂ ਬੀਤੇ ਦਿਨੀਂ ਦੋ ਕਿੱਲੋਵਾਟ ਲੋਡ ਤੱਕ ਦੇ ਸਾਰੇ ਬਿਜਲੀ ਖ਼ਰਚ ਦਾ ਬਕਾਇਆ ਬਿੱਲ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ ਹੈ, ਬਕਾਇਆ ਬਿੱਲਾਂ ਦੀ ਮੁਆਫ਼ੀ ਸਹੂਲਤ ਹਰ ਵਰਗ ਨੂੰ ਮਿਲੇਗੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਪਿੰਡ ਅਨਦਾਣਾ ’ਚ ਲਗਾਏ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਅੰਦਰ ਕਰੀਬ ਬਾਰਾਂ ਸੌ ਕਰੋੜ ਰੁਪਏ ਦਾ ਬਕਾਇਆ ਬਿਜਲੀ ਦੇ ਬਿੱਲਾਂ ਦੀ ਮੁਆਫ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬਕਾਏ ਬਿੱਲਾਂ ’ਚ ਪਿੰਡਾਂ ਅਨਦਾਣਾ ਦੇ ਤਕਰੀਬਨ 85 ਮੀਟਰ ਦਾ ਬਕਾਇਆ 27 ਲੱਖ ਰੁਪਏ ਬਿੱਲ ਮੁਆਫ਼ ਹੋਇਆ ਹੈ ਅਤੇ ਪਿੰਡ ਬੋਪੁਰ ਦਾ ਕਰੀਬ 11 ਲੱਖ ਰੁਪਏ ਦਾ ਬਿੱਲ ਮੁਆਫ਼ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਲਾਲ ਡੋਰੇ ਵਾਲੀ ਜ਼ਮੀਨ ਮੇਰਾ ਘਰ ਮੇਰੇ ਨਾਮ ਦੀ ਸ਼ੁਰੂਆਤ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All