ਘਨੌਰ: ਕੁੱਲ ਹਿੰਦ ਕਿਸਾਨ ਸਭਾ ਦੇ ਤਹਿਸੀਲ ਰਾਜਪੁਰਾ ਦੇ ਵਫਦ ਨੇ ਪੰਜਾਬ ਦੇ ਦੁਧਾਰੂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਸਮੇਤ ਹੋਰ ਮੰਗਾਂ ਨੂੰ ਲੈ ਕੇ ਨਾਇਬ ਤਹਿਸੀਲਦਾਰ ਘਨੌਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਲੰਪੀ ਸਕਿਨ ਬਿਮਾਰੀ ਨੂੰ ਮਹਾਮਾਰੀ ਐਲਾਨਿਆ ਜਾਵੇ, ਪੀੜਤ ਪਸ਼ੂਆਂ ਦਾ ਮੁਫਤ ਇਲਾਜ ਤੇ ਟੀਕਾਕਰਨ ਕਰਵਾਇਆ ਜਾਵੇ, ਬਿਮਾਰੀ ਕਾਰਨ ਮਰਨ ਵਾਲੇ ਪਸ਼ੂਆਂ ਦਾ ਸਰਵੇਖਣ ਕਰਵਾ ਕੇ ਸਬੰਧਤ ਪਸ਼ੂ ਪਾਲਕਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਰਾਸ਼ੀ ਦੇਣ ਤੋਂ ਇਲਾਵਾ ਮਰੇ ਪਸ਼ੂਆਂ ਨੂੰ ਦਬਾਉਣ ਦਾ ਪ੍ਰਬੰਧ ਸਰਕਾਰੀ ਖਰਚੇ ’ਤੇ ਕੀਤਾ ਜਾਵੇ। -ਪੱਤਰ ਪ੍ਰੇਰਕ