ਘੱਗਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦੇ ਭਾਅ ਵਿਚ ਵਾਧਾ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਘੱਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਇਹ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਦਰਦ ਨੂੰ ਜਾਣਦੇ ਹਨ ਅਤੇ ਉਨ੍ਹਾਂ ਹਮੇਸ਼ਾ ਹੀ ਕਿਸਾਨ ਪੱਖੀ ਫ਼ੈਸਲੇ ਲਏ ਹਨ। ਇਸ ਮੌਕੇ ਨਗਰ ਪੰਚਾਇਤ ਘੱਗਾ ਦੇ ਸਾਬਕਾ ਪ੍ਰਧਾਨ ਨਰੇਸ਼ ਬਾਂਸਲ, ਐਮਸੀ ਹਰਵਿੰਦਰ ਕੌਰ, ਸੁਖਜਿੰਦਰ ਕੌਰ ਐਮਸੀ, ਰਾਮੇਸ਼ ਬਤਰਾ ਐਮਸੀ, ਮਹਿੰਗਾ ਰਾਮ, ਗੁਰਬਖਸ਼ ਸਿੰਘ, ਮੰਨਾ ਰਾਮ ਸਾਰੇ ਐਮਸੀ ਤੇ ਘੱਗਾ ਦੇ ਕਾਂਗਰਸ ਆਗੂ ਹਾਜ਼ਰ ਸਨ। -ਪੱਤਰ ਪ੍ਰੇਰਕ