ਪੱਤਰ ਪੇ੍ਰਕ
ਸਮਾਣਾ 5 ਮਈ
ਪ੍ਰੇਸ਼ਾਨੀ ਕਾਰਨ 45 ਸਾਲਾ ਵਿਅਕਤੀ ਨੇ ਜ਼ਹਿਰੀਲੀ ਦਵਾ ਨਿਗਲ ਕੇ ਖੁਦਕੁਸ਼ੀ ਕਰ ਲਈ। ਉਸ ਦੀ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਜਾਂਚ ਅਧਿਕਾਰੀ ਸਦਰ ਪੁਲੀਸ ਦੇ ਏਐੱਸਆਈ ਜਸਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਕਰਮ ਚੰਦ ਦੇ ਪਿਤਾ ਪੂਰਨ ਰਾਮ ਵਾਸੀ ਪਿੰਡ ਗਾਜੀਸਲਾਰ ਵੱਲੋਂ ਪੁਲੀਸ ਨੂੰ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪੁੱਤਰ ਜੋ ਸਮਾਣਾ ’ਚ ਇਕ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ, ਪ੍ਰੇਸ਼ਾਨ ਰਹਿੰਦਾ ਸੀ। ਬੁੱਧਵਾਰ ਦੁਪਹਿਰ ਨੂੰ ਉਸ ਨੇ ਕੋਈ ਜ਼ਹਿਰੀਲੀ ਦਵਾ ਖਾ ਲਈ। ਸਿਹਤ ਵਿਗੜਨ ’ਤੇ ਉਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸਮਾਣਾ ਅਤੇ ਉਸ ਤੋਂ ਬਾਅਦ ਪਟਿਆਲਾ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਬੀਤੀ ਰਾਤ ਉਸ ਦੀ ਮੌਤ ਹੋ ਗਈ। ਸਦਰ ਪੁਲੀਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਅਤੇ ਵਿਸਰਾ ਜਾਂਚ ਲਈ ਲੈਬ ਭੇਜ ਦਿੱਤਾ।