ਨੌਜਵਾਨ ਵੱਲੋਂ ਖ਼ੁਦਕੁਸ਼ੀ
ਪੱਤਰ ਪ੍ਰੇਰਕ ਏਲਨਾਬਾਦ, 28 ਜੂਨ ਕਸਬਾ ਨਾਥੂਸਰੀ ਚੌਪਟਾ ਵਿੱਚ ਕਿਰਾਏ ਦੇ ਮਕਾਨ ’ਚ ਰਹਿੰਦੇ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਨਿਸਿੰਗ ਵਾਸੀ ਗੁਰਕੀਰਤ ਸਿੰਘ ਨਾਥੂਸਰੀ ਚੌਪਟਾ ਵਿੱਚ ਨਿੱਜੀ ਕੰਪਨੀ ਵਿੱਚ ਕੰਮ ਕਰਦਾ...
Advertisement
ਪੱਤਰ ਪ੍ਰੇਰਕ
ਏਲਨਾਬਾਦ, 28 ਜੂਨ
Advertisement
ਕਸਬਾ ਨਾਥੂਸਰੀ ਚੌਪਟਾ ਵਿੱਚ ਕਿਰਾਏ ਦੇ ਮਕਾਨ ’ਚ ਰਹਿੰਦੇ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਨਿਸਿੰਗ ਵਾਸੀ ਗੁਰਕੀਰਤ ਸਿੰਘ ਨਾਥੂਸਰੀ ਚੌਪਟਾ ਵਿੱਚ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ। ਕਰੀਬ 6 ਮਹੀਨੇ ਤੋਂ ਉਹ ਇੱਥੇ ਚਾਰ ਹੋਰ ਨੌਜਵਾਨਾਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਬੀਤੀ ਰਾਤ ਜਦੋਂ ਉਸਦੇ ਸਾਥੀ ਸੌਂ ਗਏ ਤਾਂ ਉਸ ਨੇ ਪੱਖੇ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਦੂਜੇ ਨੌਜਵਾਨ ਜਾਗੇ ਤਾਂ ਉਨ੍ਹਾਂ ਨੂੰ ਘਟਨਾ ਬਾਰੇ ਪਤਾ ਲੱਗਾ, ਜਿਸ ਮਗਰੋਂ ਉਨ੍ਹਾਂ ਆਸ-ਪਾਸ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੇ ਜੀਜਾ ਗੁਰਮੀਤ ਸਿੰਘ ਵਾਸੀ ਤਲਵਾੜਾ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਇਤਫਾਕੀਆ ਮੌਤ ਦੀ ਕਾਰਵਾਈ ਕੀਤੀ ਹੈ। ਮੌਤ ਦੇ ਕਾਰਨਾਂ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।
Advertisement
Advertisement
×

