ਖੁਦਕੁਸ਼ੀ ਮਾਮਲਾ: ਪੀੜਤ ਪਰਿਵਾਰ ਵੱਲੋਂ ਆਵਾਜਾਈ ਠੱਪ

ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਮੰਗੀ

ਖੁਦਕੁਸ਼ੀ ਮਾਮਲਾ: ਪੀੜਤ ਪਰਿਵਾਰ ਵੱਲੋਂ ਆਵਾਜਾਈ ਠੱਪ

ਮੁਲਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਆਵਾਜਾਈ ਠੱਪ ਕਰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ।

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 24 ਮਈ

ਇਥੋਂ ਦੇ ਵਸਨੀਕ ਇੱਕ ਨੌਜਵਾਨ ਵੱਲੋਂ ਕਰੀਬ ਚਾਰ ਮਹੀਨੇ ਪਹਿਲਾਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਇਥੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਮਾਤਾ ਰੋਜੀ ਰਾਣੀ, ਪਿਤਾ ਲਲਿਤ ਕੁਮਾਰ, ਡਿੰਪਲ ਰਾਣੀ, ਰਾਜ ਕੁਮਾਰ, ਜਿਓਤੀ, ਅੰਜੂ ਗੋਸਵਾਮੀ ਅਤੇ ਪਰਮੋਦ ਬੱਬਰ ਸਮੇਤ ਹੋਰਨਾਂ ਦੀ ਅਗਵਾਈ ਵਿੱਚ ਟਾਊਨ ਦੇ ਫੁਹਾਰਾ ਚੌਕ ਵਿੱਚ ਸੜਕੀ ਆਵਾਜਾਈ ਠੱਪ ਕਰਕੇ ਪੁਲੀਸ ਪ੍ਰਸ਼ਾਸਨ ਖਿਲਾਫ ਰੋਸ ਧਰਨਾ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਿਤਾ ਲਲਿਤ ਕੁਮਾਰ ਅਤੇ ਮਾਤਾ ਰੋਜੀ ਰਾਣੀ ਸਮੇਤ ਹੋਰਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਲੜਕਾ ਜਤਿਨ ਅਰੋੜਾ ਬਿੰਨੀ ਇਲੈਕਟ੍ਰੋਨਿਕਸ ਦੀ ਦੁਕਾਨ ’ਤੇ ਕੰਮ ਕਰਦਾ ਸੀ। ਪ੍ਰੰਤੂ ਉਸ ਦੇ ਮਾਲਕਾਂ ਵਰੂਣ ਮੁਟੇਜਾ ਅਤੇ ਬਲਜਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਲੜਕੇ ’ਤੇ ਪੈਸਿਆਂ ਦਾ ਇਲਜ਼ਾਮ ਲਗਾਇਆ ਗਿਆ ਜਿਹੜੇ ਕਿ ਉਨ੍ਹਾਂ ਵੱਲੋਂ ਇੱਕ ਲੱਖ 23 ਹਜ਼ਾਰ 300 ਰੁਪਏ ਵਰੂਣ ਮੁਟੇਜਾ ਨੂੰ ਦੇ ਕੇ ਮੋਹਤਬਰ ਵਿਅਕਤੀਆਂ ਵਿੱਚ ਫੈਸਲਾ ਕਰ ਲਿਆ ਸੀ। ਪ੍ਰੰਤੂ ਫਿਰ ਵੀ ਵਰੁਣ ਮੁਟੇਜਾ ਅਤੇ ਬਲਜਿੰਦਰ ਸਿੰਘ ਜਤਿਨ ਅਰੋੜਾ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਇਸ ਤੋਂ ਤੰਗ ਆ ਕੇ ਇਸ ਸਾਲ 27 ਜਨਵਰੀ ਨੂੰ ਜਤਿਨ ਅਰੋੜਾ ਨੇ ਭਾਖੜਾ ਦੀ ਨਰਵਾਣਾ ਬ੍ਰਾਂਚ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਵੱਲੋਂ 21 ਅਪਰੈਲ ਨੂੰ ਵਰੁਣ ਮੁਟੇਜਾ ਪੁੱਤਰ ਮਹਿੰਦਰ ਕੁਮਾਰ ਵਾਸੀ ਪਟੇਲ ਕਲੋਨੀ ਰਾਜਪੁਰਾ ਅਤੇ ਬਲਜਿੰਦਰ ਸਿੰਘ ਵਾਸੀ ਨੀਲਪੁਰ ਖਿਲਾਫ ਧਾਰਾ 306 ਤਹਿਤ ਕੇਸ ਦਰਜ ਕੀਤਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪੁਲੀਸ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਢਿੱਲ ਵਰਤ ਕੇ ਅਦਾਲਤ ਤੋਂ ਜ਼ਮਾਨਤ ਲੈਣ ਲਈ ਸਮਾਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਤਿਨ ਅਰੋੜਾ ਦੀ ਮੌਤ ਲਈ ਜ਼ਿੰਮੇਵਾਰ ਦੋਵੇਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਮੌਕੇ ’ਤੇ ਪੁੱਜੇ ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਅਤੇ ਥਾਣਾ ਮੁਖੀ ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾ ਵੱਲੋਂ ਮੁਲਜ਼ਮਾਂ ਨੂੰ ਦੋ ਦਿਨਾਂ ਵਿੱਚ ਗ੍ਰਿਫਤਾਰ ਕੀਤੇ ਜਾਣ ਦਾ ਵਿਸ਼ਵਾਸ ਦਿੱਤੇ ਜਾਣ ’ਤੇ ਉਨ੍ਹਾਂ ਧਰਨਾ ਚੁੱਕ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All