ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖੁਦਕੁਸ਼ੀ: ਪੀੜਤ ਪਰਿਵਾਰ ਨੇ ਆਵਾਜਾਈ ਰੋਕੀ

ਸਮਾਣਾ ਵਿੱਚ ਇੱਕ ਨਿੱਜੀ ਸਕੂਲ ਦੇ ਕਲਰਕ ਸਤੀਸ਼ ਸੈਣੀ ਵੱਲੋਂ ਖੁਦਕੁਸ਼ੀ ਦੇ ਮਾਮਲੇ ਨੂੰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਹੋਣ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਅੱਜ ਦੁਪਹਿਰ ਵੇਲੇ ਸਮਾਣਾ-ਪਾਤੜਾਂ ਸੜਕ ਉਤੇ...
ਸਮਾਣਾ-ਪਾਤੜਾਂ ਰੋਡ ’ਤੇ ਧਰਨਾ ਦਿੰਦੇ ਹੋਏ ਪਰਿਵਾਰਕ ਮੈਂਬਰ।
Advertisement

ਸਮਾਣਾ ਵਿੱਚ ਇੱਕ ਨਿੱਜੀ ਸਕੂਲ ਦੇ ਕਲਰਕ ਸਤੀਸ਼ ਸੈਣੀ ਵੱਲੋਂ ਖੁਦਕੁਸ਼ੀ ਦੇ ਮਾਮਲੇ ਨੂੰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਹੋਣ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਅੱਜ ਦੁਪਹਿਰ ਵੇਲੇ ਸਮਾਣਾ-ਪਾਤੜਾਂ ਸੜਕ ਉਤੇ ਭਾਖੜਾ ਨਹਿਰ ਦੇ ਪੁਲ ’ਤੇ ਧਰਨਾ ਦੇ ਕੇ ਆਵਾਜਾਈ ਰੋਕੀ ਤੇ ਪੁਲੀਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਸਤੀਸ਼ ਕੁਮਾਰ ਸੈਣੀ ਦੇ ਭਰਾ ਰਾਹੁਲ ਸੈਣੀ ਅਨੁਸਾਰ ਉਸ ਦੇ ਭਰਾ ਵਲੋਂ ਮਰਨ ਤੋਂ ਪਹਿਲਾਂ ਲਿਖੇ ਗਏ ਸੁਸਾਈਡ ਨੋਟ ਵਿੱਚ ਉਸ ਦੀ ਮੌਤ ਲਈ ਜ਼ਿੰਮੇਵਾਰ ਸਕੂਲ ਦੀ ਸਾਬਕਾ ਪ੍ਰਿੰਸੀਪਲ ਅਦਾਲਤ ਤੋਂ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜੇਕਰ ਉਸ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਨ ਦੇ ਬਾਵਜੂਦ ਪੁਲੀਸ ਦੇ ਹੱਥ ਹੁਣ ਤੱਕ ਖਾਲੀ ਹੱਥ ਹਨ।

Advertisement
Advertisement