ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 11 ਅਗਸਤ ਨੂੰ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜਣਗੇ। ਇੱਥੇ ਦੇ ਪ੍ਰਮੁੱਖ ਆਗੂਆਂ ਵਿੱਚੋਂ ਸੁਖਵਿੰਦਰ ਸਿੰਘ ਮਿੰਟਾ ਨੇ ਕਿਹਾ ਕਿ 11 ਅਗਸਤ ਨੂੰ 11 ਵਜੇ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਸਕੀਮ ਖ਼ਿਲਾਫ਼ ਪਟਿਆਲਾ ’ਚ ਵਿਸ਼ਾਲ ਧਰਨਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ। ਇਹ ਧਰਨਾ ਅਰਬਨ ਅਸਟੇਟ 2 ਵਿੱਚ ਪੁੱਡਾ ਦਫ਼ਤਰ ਦੇ ਸਾਹਮਣੇ ਲਗਾਇਆ ਜਾਵੇਗਾ ਜਿਸ ਵਿਚ ਸਾਬਕਾ ਵਿਧਾਇਕ ਐੱਨ ਕੇ ਸ਼ਰਮਾ ਵੀ ਪੁੱਜਣਗੇ।