ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ। ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪ੍ਰਬੰਧਕਾਂ ਵੱਲੋਂ ਪਾਰਟੀ ਪ੍ਰਧਾਨ ਬਾਦਲ ਨੂੰ ਸਿਰੋਪਾ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕਰਨ ਵਾਲਿਆਂ ’ਚ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਪ੍ਰੇਮ ਸਿੰਘ ਚੰਦੂਮਾਜਰਾ, ਜਸਮੇਰ ਸਿੰਘ ਲਾਛੜੂ, ਕੁਲਦੀਪ ਕੌਰ ਟੌਹੜਾ, ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਸ਼ਿਵੰਦਰ ਸਿੰਘ ਸੱਭਰਵਾਲ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਆਦਿ ਸ਼ਾਮਲ ਸਨ। -ਨਿੱਜੀ ਪੱਤਰ ਪ੍ਰੇਰਕ