ਘਨੌਰ: ਹਲਕਾ ਘਨੌਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ 15 ਫਰਵਰੀ ਨੂੰ ਅਨਾਜ ਮੰਡੀ ਘਨੌਰ ਵਿੱਚ ਚੋਣ ਰੈਲੀ ਕੀਤੀ ਜਾ ਰਹੀ ਹੈ। ਇਸ ਚੋਣ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ। ਰੈਲੀ ਦੀ ਤਿਆਰੀਆਂ ਸਬੰਧੀ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਸੀਨੀਅਰ ਆਗੂ ਹਰਦੇਵ ਸਿੰਘ ਸਿਆਲੂ ਨੇ ਜਾਇਜ਼ਾ ਲਿਆ ਅਤੇ ਦੱਸਿਆ ਕਿ ਰੈਲੀ ਦੀ ਤਿਆਰੀਆਂ ਮੁਕੰਮਲ ਹਨ। ਇਸ ਮੌਕੇ ਕੋਹਲੀ ਅਤੇ ਸਿਆਲੂ ਨੇ ਕਿਹਾ ਕਿ 15 ਫਰਵਰੀ ਦੀ ਘਨੌਰ ਰੈਲੀ ਇਤਿਹਾਸਕ ਹੋਵੇਗੀ ਜਿਸ ਵਿੱਚ ਵੱਡੀ ਗਿਣਤੀ ਹਲਕੇ ਦੇ ਲੋਕ ਸ਼ਮੂਲੀਅਤ ਕਰਨਗੇ। ਇਸ ਮੌਕੇ ਰਣਬੀਰ ਸਿੰਘ ਰਾਣਾ ਲਾਛੜੂ, ਬਲਜਿੰਦਰ ਸਿੰਘ ਬੱਖੂ ਅਤੇ ਹੋਰ ਮੌਜੂਦ ਸਨ। -ਪੱਤਰ ਪ੍ਰੇਰਕ