ਸੁਖਪਾਲ ਖਹਿਰਾ ਪਟਿਆਲਾ ਜੇਲ੍ਹ ’ਚੋਂ ਰਿਹਾਅ

ਸੁਖਪਾਲ ਖਹਿਰਾ ਪਟਿਆਲਾ ਜੇਲ੍ਹ ’ਚੋਂ ਰਿਹਾਅ

ਸਰਬਜੀਤ ਸਿੰਘ ਭੰਗੂ

ਪਟਿਆਲਾ, 28 ਜਨਵਰੀ

ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁਹਾਲੀ ਵਿਖੇ ਮਨੀ ਲਾਂਡਰਿੰਗ ਐਕਟ ਤਹਿਤ ਦਰਜ ਕੀਤੇ ਕੇਸ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਤਹਿਤ ਅੱਜ ਬਾਅਦ ਦੁਪਹਿਰ ਰਿਹਾਅ ਕਰ ਦਿੱਤਾ ਗਿਆ। ਉਹ ਇੱਥੇ ਅਠਾਰਾਂ ਨਵੰਬਰ ਤੋਂ ਬੰਦ ਸਨ। ਅਦਾਲਤ ਵੱਲੋਂ ਮਨਜ਼ੂਰ ਕੀਤੀ ਜ਼ਮਾਨਤ ਸਬੰਧੀ ਅੱਜ ਦਸਤਾਵੇਜ਼ ਪਟਿਆਲਾ ਜੇਲ੍ਹ ਵਿੱਚ ਪੁੱਜਣ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਬਾਅਦ ਦੁਪਹਿਰ ਡੇਢ ਵਜੇ ਰਿਹਾਅ ਕਰ ਦਿੱਤਾ ਗਿਆ। ਪਿਛਲੀ ਵਾਰ ਸ੍ਰੀ ਸੁਖਪਾਲ ਸਿੰਘ ਖਹਿਰਾ ਭੁਲੱਥ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ ਪਰ ਕੁਝ ਮਹੀਨੇ ਪਹਿਲਾਂ ਉਹ ਕਾਂਗਰਸ ਵਿਚ ਪਰਤ ਆਏ ਸਨ, ਜਿਸ ਤਹਿਤ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਭੁਲੱਥ ਹਲਕੇ ਤੋਂ ਐਤਕੀਂ ਫੇਰ ਉਮੀਦਵਾਰ ਐਲਾਨਿਆ ਹੈ। ਸ੍ਰੀ ਖਹਿਰਾ ਵੱਲੋਂ ਜੇਲ੍ਹ ਵਿੱਚ ਹੋਣ ਦੇ ਮੱਦੇਨਜ਼ਰ ਪਿਛਲੇ ਦਿਨੀਂ ਆਪਣੇ ਨਾਮਜ਼ਦਗੀ ਫਾਰਮ ਭਰਨ ਦੀ ਇਜਾਜ਼ਤ ਮੰਗੀ ਗਈ ਸੀ। ਪੱਤਰਕਾਰਾਂ ਨਾਲ ਹੋਈ ਸੰਖੇਪ ਗੱਲਬਾਤ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਸ ਕੇਸ ਵਿੱਚ ਉਨ੍ਹਾਂ ਨੂੰ ਝੂਠਾ ਫਸਾਇਆ ਗਿਆ ਹੈ ਤੇ ਸੱਚਾਈ ਦੀ ਜਿੱਤ ਹੋਵੇਗੀ। ਉਨ੍ਹਾਂ ਇਹ ਵੀ ਆਸ ਜਤਾਈ ਕਿ ਭੁਲੱਥ ਹਲਕੇ ਦੇ ਲੋਕ ਐਤਕੀਂ ਵੀ ਉਨ੍ਹਾਂ ਦੇ ਹੱਕ ਵਿੱਚ ਫ਼ਤਵਾ ਦੇ ਕੇ ਵਿਰੋਧੀ ਸ਼ਕਤੀਆਂ ਦੇ ਦੰਦ ਖੱਟੇ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All