ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਲਜ ’ਚ ਮਹਿਲਾਵਾਂ ਦੇ ਸਮਰ ਕੁਈਨ ਮੁਕਾਬਲੇ

ਪੱਤਰ ਪ੍ਰੇਰਕ ਪਾਤੜਾਂ, 30 ਜੂਨ ਯੂਨੀਵਰਸਲ ਕਾਲਜ ਪਾਤੜਾਂ ਵਿਖੇ ਕਰਵਾਏ ਗਏ ਸਮਰ ਕੁਈਨ ਮੁਕਾਬਲੇ ਕਰਵਾਇਆ ਗਏ। ਕਾਲਜ ਦੇ ਚੇਅਰਮੈਨ ਬਲਜੀਤ ਸਿੰਘ, ਵਾਇਸ ਚੇਅਰਮੈਨ ਵੀਰਇੰਦਰ ਸਿੰਘ ਧਾਲੀਵਾਲ ਅਤੇ ਸੈਕਟਰੀ ਪਰਮਿੰਦਰ ਸਿੰਘ ਘੱਗਾ ਅਤੇ ਕਾਲਜ ਦੇ ਪ੍ਰੋਫੈਸਰਾਂ ਨੇ ਮੁੱਖ ਮਹਿਮਾਨ ਵਿਧਾਇਕਾ ਨਰਿੰਦਰ...
Advertisement

ਪੱਤਰ ਪ੍ਰੇਰਕ

ਪਾਤੜਾਂ, 30 ਜੂਨ

Advertisement

ਯੂਨੀਵਰਸਲ ਕਾਲਜ ਪਾਤੜਾਂ ਵਿਖੇ ਕਰਵਾਏ ਗਏ ਸਮਰ ਕੁਈਨ ਮੁਕਾਬਲੇ ਕਰਵਾਇਆ ਗਏ। ਕਾਲਜ ਦੇ ਚੇਅਰਮੈਨ ਬਲਜੀਤ ਸਿੰਘ, ਵਾਇਸ ਚੇਅਰਮੈਨ ਵੀਰਇੰਦਰ ਸਿੰਘ ਧਾਲੀਵਾਲ ਅਤੇ ਸੈਕਟਰੀ ਪਰਮਿੰਦਰ ਸਿੰਘ ਘੱਗਾ ਅਤੇ ਕਾਲਜ ਦੇ ਪ੍ਰੋਫੈਸਰਾਂ ਨੇ ਮੁੱਖ ਮਹਿਮਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਸਵਾਗਤ ਕੀਤਾ। ਉਪਰੰਤ ਮੁੱਖ ਮਹਿਮਾਨ ਨੇ ਮੁਕਾਬਲਿਆਂ ਦਾ ਉਦਘਾਟਨ ਕੀਤਾ।

ਇਸ ਦੌਰਾਨ ਵੱਖ-ਵੱਖ ਖੇਤਰਾਂ ਨਾਲ ਸਬੰਧਿਤ 100 ਦੇ ਕਰੀਬ ਔਰਤਾਂ ਨੇ ਹਿੱਸਾ ਲਿਆ। ਮੁਕਾਬਲਿਆਂ ਨੂੰ 20 ਤੋਂ 30 ਸਾਲ, 30 ਤੋਂ 40 ਸਾਲ ਅਤੇ 40 ਸਾਲ ਤੋਂ ਉਪਰ ਦੇ ਉਮਰ ਦੀਆਂ ਔਰਤਾਂ ਨੂੰ ਤਿੰਨ ਵਰਗਾਂ ਵਿੱਚ ਵੰਡਿਆ ਗਿਆ। 20 ਤੋਂ 30 ਸਾਲ ਦੇ ਉਮਰ ਵਰਗ ਵਿੱਚੋਂ ਕੋਮਲਪ੍ਰੀਤ ਕੌਰ, 30 ਤੋਂ 40 ਸਾਲ ਦੇ ਉਮਰ ਵਰਗ ਵਿੱਚੋਂ ਰੂਪਜੀਤ ਕੌਰ, ਅਤੇ 40 ਸਾਲ ਤੋਂ ਉੱਪਰ ਦੇ ਵਰਗ ਵਿਚ ਡਾ. ਆਸ਼ਾ ਕਿਰਨ ਜੇਤੂ ਰਹੇ। ਸਾਰੇ ਭਾਗੀਦਾਰਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ। ਕਾਲਜ ਡਾਇਰੈਕਟਰ ਡਾ. ਅਮਰੀਸ਼ ਧਵਨ ਨੇ ਧੰਨਵਾਦੀ ਸ਼ਬਦ ਕਹੇ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਗੁਰਮੀਤ ਸਿੰਘ ਮੌਜੂਦ ਰਹੇ। ਮੁਕਾਬਲੇ ਵਿੱਚ ਜੱਜਾਂ ਦੀ ਭੂਮਿਕਾ ਡਾ. ਰਾਜਵਿੰਦਰ ਕੌਰ, ਡਾ. ਆਸ਼ਾ ਕਿਰਨ ਅਤੇ ਡਾ. ਅਮਨਪ੍ਰੀਤ ਕੌਰ ਨੇ ਨਿਭਾਈ। ਜੇਤੂਆਂ ਦਾ ਮੁੱਖ ਮਹਿਮਾਨ ਨਰਿੰਦਰ ਕੌਰ ਭਰਾਜ ਨੇ ਸਨਮਾਨ ਕੀਤਾ।

 

Advertisement
Show comments