DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sunam: ਅਰੋੜਾ ਨੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਸਨਅਤਕਾਰਾਂ ਨੇ ਨੀਤੀਗਤ ਤੇ ਪ੍ਰਸ਼ਾਸਨਿਕ ਮਸਲਿਆਂ ਬਾਰੇ ਮੰਗ ਪੱਤਰ ਸੌਂਪੇ

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਵੱਲੋਂ ਸੁਨਾਮ ਵਿੱਚ ਮੀਟਿੰਗ ਰੱਖੀ ਗਈ, ਜਿਸ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਤੋਂ ਪਹੁੰਚੇ ਸਨਅਤਕਾਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੀ ਆਰਥਿਕ ਤਰੱਕੀ ਵਿੱਚ ਉਦਯੋਗ ਜਗਤ ਦੇ ਅਹਿਮ ਯੋਗਦਾਨ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੁਸ਼ਹਾਲੀ ਲਿਆਉਣ ਦੀ ਸਭ ਤੋਂ ਵੱਧ ਸਮਰੱਥਾ ਹੁਣ ਸਨਅਤੀ ਖੇਤਰ ਕੋਲ ਹੈ। ਉਨ੍ਹਾਂ ਮੌਕੇ ’ਤੇ ਹੀ ਐੱਸ ਡੀ ਆਈ ਸੀ ਦੇ ਨੁਮਾਇੰਦਿਆਂ ਨੂੰ ਚੰਡੀਗੜ੍ਹ ਵਿੱਚ ਉਦਯੋਗ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਲਈ ਸੱਦਾ ਦਿੱਤਾ ਤਾਂ ਜੋ ਲੰਬਿਤ ਪਏ ਮਸਲਿਆਂ ਦਾ ਸਥਾਈ ਨਿਪਟਾਰਾ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਏ ਆਰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਕੁੱਲ ਘਰੇਲੂ ਉਤਪਾਦ ਨੂੰ ਵਧਾਉਣ ਲਈ ਸਨਅਤੀ ਵਿਕਾਸ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਦਯੋਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਮਾਗਮ ਦੌਰਾਨ ਐੱਸ ਡੀ ਆਈ ਸੀ ਦੇ ਚੇਅਰਮੈਨ ਵੱਲੋਂ ਸੰਸਥਾ ਦੇ ਨਵੇਂ ਨਿਯੁਕਤ ਬਲਾਕ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਗਿਆ, ਜਿਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ​ਮੀਟਿੰਗ ’ਚ ਵੱਖ-ਵੱਖ ਉਦਯੋਗਿਕ ਖੇਤਰਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪਣੇ ਕਾਰੋਬਾਰਾਂ ਨਾਲ ਸਬੰਧਤ ਨੀਤੀਗਤ ਅਤੇ ਪ੍ਰਸ਼ਾਸਨਿਕ ਮਸਲਿਆਂ ਬਾਰੇ ਮੰਗ ਪੱਤਰ ਸੌਂਪੇ। ਅਮਰ ਸਿੰਘ ਵੱਲੋਂ ਖੇਤੀਬਾੜੀ ਕੰਬਾਈਨਾਂ ਅਤੇ ਮਸ਼ੀਨਰੀ ਨਾਲ ਸਬੰਧਤ ਦਿੱਕਤਾਂ ਬਾਰੇ ਦੱਸਿਆ ਗਿਆ ਜਦੋਂਕਿ ਵੱਖ-ਵੱਖ ਸੈਕਟਰਾਂ ਦੇ ਕਾਰੋਬਾਰੀਆਂ ਨੇ ਕਈ ਪ੍ਰਸ਼ਾਸਨਿਕ ਮੁੱਦੇ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਸੂਦ, ਜਨਰਲ ਸਕੱਤਰ ਐੱਮ ਪੀ ਸਿੰਘ, ਵਾਈਸ ਚੇਅਰਮੈਨ ਘਣਸ਼ਿਆਮ ਕਾਂਸਲ, ਰਿੰਕੂ ਪਾਤੜਾਂ, ਸੰਜੀਵ ਚੋਪੜਾ, ਪ੍ਰੇਮ ਗੁਪਤਾ, ਭੂਸ਼ਣ (ਬੀ ਕੇ ਓ), ਰਾਜੀਵ ਮੱਖਣ, ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਸਮੇਤ ਇਲਾਕੇ ਦੇ ਕਈ ਸਨਅਤਕਾਰ ਹਾਜ਼ਰ ਸਨ।

Advertisement

ਜੀ ਐੱਸ ਟੀ ਰਿਫੰਡ ਲਈ ਸਮਾਂਬੱਧ ਪ੍ਰਣਾਲੀ ਸ਼ੁਰੂ ਕਰਨ ਦੀ ਮੰਗ

ਸਨਅਤਕਾਰਾਂ ਨੇ ਮੁੱਖ ਤੌਰ ’ਤੇ ਜੀ ਐੱਸ ਟੀ ਰਿਫੰਡ ਵਿੱਚ ਹੋ ਰਹੀ ਦੇਰੀ ਦੀ ਮੁਸ਼ਕਲ ਸਾਂਝੀ ਕੀਤੀ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਇਨਵੁਆਇਸ ਮੇਲ ਨਾ ਖਾਣ ਕਾਰਨ ਰਿਫੰਡ ਵਿੱਚ ਦੇਰੀ ਹੁੰਦੀ ਹੈ, ਜਿਸ ਨਾਲ ਇੰਡਸਟਰੀ ਨੂੰ ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜੀ ਐੱਸ ਟੀ ਰਿਫੰਡ ਲਈ ਸਮਾਂਬੱਧ ਪ੍ਰਣਾਲੀ ਸ਼ੁਰੂ ਕੀਤੀ ਜਾਵੇ। ​

Advertisement
Advertisement
×