DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sunam Development Projects: ਸੁਨਾਮ ’ਚ 4.28 ਕਰੋੜ ਦੇ ਵਿਕਾਸ ਪ੍ਰਾਜੈਕਟ ਸ਼ੁਰੂ

ਦੁੱਗਾਂ ਵਿੱਚ 35 ਲੱਖ ਨਾਲ ਬਣੀ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ; ਨਮੋਲ ’ਚ ਵਾਟਰ ਵਰਕਸ ਤੇ ਬਖਸ਼ੀਵਾਲਾ ’ਚ ਸਟੇਡੀਅਮ ਬਣਿਆ

  • fb
  • twitter
  • whatsapp
  • whatsapp
featured-img featured-img
ਨਮੋਲ ਵਿੱਚ ਵਾਟਰ ਵਰਕਸ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਹਲਕਾ ਸੁਨਾਮ ਵਿੱਚ ਜਿਥੇ 4 ਕਰੋੜ 28 ਲੱਖ ਰੁਪਏ ਦੇ ਕਰੀਬ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਉਥੇ ਪਿੰਡ ਦੁੱਗਾਂ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਾਇਬ੍ਰੇਰੀ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣ ਅਤੇ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਤੋਂ ਇਲਾਵਾ ਅਮਨ ਅਰੋੜਾ ਨੇ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ ਹਰ ਨਾਗਰਿਕ ਦੀ ਮੁੱਢਲੀ ਲੋੜ ਹੈ ਅਤੇ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਪਾਣੀ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵਾਟਰ ਵਰਕਸ ਦੇ ਇਹ ਪ੍ਰਾਜੈਕਟ ਪਿੰਡ ਵਾਸੀਆਂ ਲਈ ਲੰਬੇ ਸਮੇਂ ਤੱਕ ਲਾਹੇਵੰਦ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਸਾਫ਼ ਪਾਣੀ ਦੀ ਬਿਹਤਰ ਸਹੂਲਤ ਮਿਲੇਗੀ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਨੋਰਥ ਲੋਕਾਂ ਦੀਆਂ ਮੁੱਢਲੀਆਂ ਲੋੜਾਂ, ਮੰਗਾਂ ਅਤੇ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ।

Advertisement

ਇਸੇ ਤਰ੍ਹਾਂ ਨਮੋਲ ਅਤੇ ਮਿਰਜ਼ਾਪੱਤੀ (ਨਮੋਲ) ਦੀਆਂ ਪੰਚਾਇਤਾਂ ਲਈ ਲਗਪਗ 3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਦੋ ਵਾਟਰ ਵਰਕਸ ਪ੍ਰਾਜੈਕਟ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਪਿੰਡ ਬਖਸ਼ੀਵਾਲਾ ਵਿੱਚ 34 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਨਵਾਂ ਖੇਡ ਸਟੇਡੀਅਮ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਸਰਪੰਚ ਦਲਵੀਰ ਸਿੰਘ ਸਿੱਧੂ, ‘ਆਪ’ ਆਗੂ ਜਸਪਾਲ ਸਿੰਘ ਸਿੱਧੂ, ਸਾਬਕਾ ਸਰਪੰਚ ਹਰਭਜਨ ਸਿੰਘ ਦੁੱਗਾਂ ਹਾਜ਼ਰ ਸਨ।

Advertisement

Advertisement
×