DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sunam Grain Market Projects: ਮੰਡੀ ’ਚ 4.31 ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਅਮਨ ਅਰੋਡ਼ਾ ਵੱਲੋਂ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਕਰਨ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਸੁਨਾਮ ਦੀ ਨਵੀਂ ਅਨਾਜ਼ ਮੰਡੀ ਵਿੱਚ ਮਾਰਕੀਟ ਕਮੇਟੀ ਦੇ ਨਵੇਂ ਦਫਤਰ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਨਵੀਂ ਅਨਾਜ ਮੰਡੀ ਵਿੱਚ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੁੱਲ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਈ। ਦੋਵਾਂ ਪ੍ਰਾਜੈਕਟਾਂ ਵਿੱਚ 3.10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਾਰਕੀਟ ਕਮੇਟੀ ਦੇ ਨਵੇਂ ਅਤੇ 1.21 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆੜ੍ਹਤੀਆ-ਮਜ਼ਦੂਰ ਮੀਟਿੰਗ ਹਾਲ, ਆਰਾਮ ਘਰ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਮੰਡੀ ਨਾਲ ਜੁੜੇ ਵੱਖ-ਵੱਖ ਵਰਗਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਮਾਰਕੀਟ ਕਮੇਟੀ ਦਫ਼ਤਰ ਵਿਚ ਵਧੇਰੇ ਸੁਚੱਜੀਆਂ ਅਤੇ ਸੁਵਿਧਾਜਨਕ ਸਹੂਲਤਾਂ ਉਪਲਬਧ ਹੋਣਗੀਆਂ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੇਂ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸੁਨਾਮ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਪਹਿਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ।

Advertisement

Advertisement
Advertisement
×