`Sunam Patiala Road Accident: ਹਾਦਸੇ ਵਿੱਚ ਨੌਜਵਾਨ ਦੀ ਮੌਤ
ਇਥੇ ਸੁਨਾਮ-ਪਟਿਆਲਾ ਮਾਰਗ ਤੇ ਮਹਿਲਾਂ ਚੌਕ ਨੇੜੇ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲੀਸ ਚੌਕੀ ਮਹਿਲਾਂ ਚੌਕ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਵੀਰ ਸਿੰਘ ਨੇ ਦੱਸਿਆ ਕਿ ਖੁਸ਼ਦੀਪ ਸਿੰਘ ਮੋਟਰਸਾਈਕਲ ’ਤੇ ਸਵੇਰੇ ਛੇ ਕੁ ਵਜੇ ਪਿੰਡ ਮਹਿਲਾਂ ਆਪਣੇ...
Advertisement
ਇਥੇ ਸੁਨਾਮ-ਪਟਿਆਲਾ ਮਾਰਗ ਤੇ ਮਹਿਲਾਂ ਚੌਕ ਨੇੜੇ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲੀਸ ਚੌਕੀ ਮਹਿਲਾਂ ਚੌਕ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਵੀਰ ਸਿੰਘ ਨੇ ਦੱਸਿਆ ਕਿ ਖੁਸ਼ਦੀਪ ਸਿੰਘ ਮੋਟਰਸਾਈਕਲ ’ਤੇ ਸਵੇਰੇ ਛੇ ਕੁ ਵਜੇ ਪਿੰਡ ਮਹਿਲਾਂ ਆਪਣੇ ਘਰ ਤੋਂ ਸੁਨਾਮ ਜਾ ਰਿਹਾ ਸੀ। ਇਸ ਦੌਰਾਨ ਸੁਨਾਮ-ਪਟਿਆਲਾ ਸੜਕ ’ਤੇ ਮਹਿਲਾਂ ਚੌਕ ਤੋਂ ਥੋੜ੍ਹੀ ਦੂਰ ਨਰਸਰੀ ਅੱਗੇ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਦੌਰਾਨ ਖੁਸ਼ਦੀਪ ਸਿੰਘ (18) ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਮਹਿਲਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਟਰੱਕ ਡਰਾਈਵਰ ਗੁਰਦੀਪ ਸਿੰਘ ਵਾਸੀ ਪਿੰਡ ਰਾਮਪੁਰਾ (ਭਵਾਨੀਗੜ੍ਹ) ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
×

