Sunam Road Accident: ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
ਸੁਨਾਮ-ਮਾਨਸਾ ਸੜਕ ’ਤੇ ਪਿੰਡ ਮਾਡਲ ਟਾਊਨ-1 ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਕਰਨਵੀਰ ਸਿੰਘ (19) ਪੁੱਤਰ ਜਗਪਾਲ ਸਿੰਘ ਵਾਸੀ ਚੀਮਾ ਤੇ ਖੁਸ਼ਪ੍ਰੀਤ ਸਿੰਘ (25)...
Advertisement
ਸੁਨਾਮ-ਮਾਨਸਾ ਸੜਕ ’ਤੇ ਪਿੰਡ ਮਾਡਲ ਟਾਊਨ-1 ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਕਰਨਵੀਰ ਸਿੰਘ (19) ਪੁੱਤਰ ਜਗਪਾਲ ਸਿੰਘ ਵਾਸੀ ਚੀਮਾ ਤੇ ਖੁਸ਼ਪ੍ਰੀਤ ਸਿੰਘ (25) ਪੁੱਤਰ ਕ੍ਰਿਸ਼ਨ ਸਿੰਘ ਵਾਸੀ ਰਸੀਦਾਂ (ਹਰਿਆਣਾ) ਮੋਟਰਸਾਈਕਲ ’ਤੇ ਚੀਮਾ ਮੰਡੀ ਤੋਂ ਸੁਨਾਮ ਵੱਲ ਆ ਰਹੇ ਸਨ। ਪਿੰਡ ਮਾਡਲ ਟਾਊਨ-1 ਨੇੜੇ ਸਾਹਮਣੇ ਤੋਂ ਆ ਰਹੀ ਅਣਪਛਾਤੀ ਬੱਸ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਮਗਰੋਂ ਕਰਨਵੀਰ ਸਿੰਘ ਦੀ ਮੌਤ ਹੋ ਗਈ ਅਤੇ ਖੁਸ਼ਪ੍ਰੀਤ ਸਿੰਘ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
×

