ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਵੱਲੋਂ ਸਮੂਹ ਪਾਵਰਕੌਮ ਦਫਤਰਾਂ ਦਾ ਘਿਰਾਓ ਅੱਜ

ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਵੱਲੋਂ ਸਮੂਹ ਪਾਵਰਕੌਮ ਦਫਤਰਾਂ ਦਾ ਘਿਰਾਓ ਅੱਜ

ਖੇਤਰੀ ਪ੍ਰਤੀਨਿਧ

ਪਟਿਆਲਾ, 20 ਅਕਤੂਬਰ

ਪਾਵਰਕੌਮ ’ਚ ਨੌਕਰੀ ਦੌਰਾਨ ਮਾਰੇ ਗਏ ਕਈ ਮੁਲਾਜ਼ਮਾਂ ਦੇ ਵਾਰਸਾਂ ਵੱਲੋਂ ਆਪਣੇ ਮ੍ਰਿਤਕ ਜੀਆਂ ਦੀ ਥਾਂ ਪਾਵਰਕੌਮ ’ਚ ਨੌਕਰੀਆਂ ਦੀ ਮੰਗ ਨੂੰ ਲੈ ਕੇ ਪਿਛਲੇ ਮਹੀਨੇ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਅਜੇ ਨੌਕਰੀ ਨਹੀਂ ਮਿਲੀ। ਇਸ ਦੌਰਾਨ ਜਿਥੇ ਹਾਲ ਹੀ ’ਚ ਮਰਨ ਵਰਤ ਰੱਖਣ ਵਾਲ਼ੇ 11 ਮੈਂਬਰਾਂ ਦਾ ਮਰਨ ਵਰਤ ਅੱਜ ਵੀ ਜਾਰੀ ਰਿਹਾ, ਉਥੇ ਹੀ ਇਨ੍ਹਾਂ ਵਾਰਸਾਂ ਨੇ ਅੱਜ ਛੁੱਟੀ ਦੇ ਬਾਵਜੂਦ ਪਾਵਰਕੌਮ ਦੇ ਦਫਤਰ ਦੇ ਬਾਹਰ ਧਰਨਾ ਮਾਰਿਆ। ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਐਲਾਨ ਕੀਤਾ ਸੀ ਕਿ ਜੇਕਰ ਸਰਕਾਰ ਨੇ 20 ਅਕਤੂਬਰ ਤੱਕ ਉਨ੍ਹਾਂ ਦੀ ਮੰਗ ਦੀ ਪੂਰਤੀ ਨਾ ਕੀਤੀ, ਤਾਂ ਉਹ 21 ਅਕਤੂਬਰ ਨੂੰ ਬਿਜਲੀ ਮਹਿਕਮੇ ਦੇ ਪਟਿਆਲਾ ਵਿਚਲੇ ਸਮੂਹ ਦਫਤਰਾਂ ਦਾ ਘਿਰਾਓ ਕਰਨਗੇ। ਇਸ ਤਹਿਤ 21 ਅਕਤੂਬਰ ਨੂੰ ਪਾਵਰਕੌਮ, ਟਰਾਂਸਕੋ ਸਮੇਤ ਮਾਡਲ ਟਾਊਨ ਤੇ ਰਾਜਪੁਰਾ ਕਲੋਨੀ ਸਮੇਤ ਸ਼ਹਿਰ ਵਿਚਲੇ ਪਾਵਰਕੌਮ ਦੇ ਬਾਕੀ ਦਫਤਰਾਂ ਦਾ ਵੀ ਉਹ ਘਿਰਾਓ ਕਰਨਗੇ। ਇਸ ਦੌਰਾਨ ਹੀ ਉਨ੍ਹਾਂ ਨੇ ਪਾਰਵਕੌਮ ਦੇ ਅਧਿਕਾਰੀਆਂ ਅਤੇ ਡਾਇਰੈਕਟਰਾਂ ਆਦਿ ਦੇ ਘਿਰਾਓ ਦਾ ਪ੍ਰੋਗਰਾਮ ਉਲੀਕੇ ਜਾਣ ਦੀ ਗੱਲ ਵੀ ਦੱਸੀ। ਆਗੂਆਂ ਦਾ ਕਹਿਣਾ ਸੀ ਕਿ ਉਹ ਨੌਕਰੀਆਂ ਦੀ ਮੰਗ ਨੂੰ ਲੈ ਕੇ ਕਈ ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All