ਤਾਇਕਵਾਂਡੋ: ਸਕਾਲਰਜ਼ ਸਕੂਲ ਨੇ ਪੰਜ ਤਗ਼ਮੇ ਜਿੱਤੇ
ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੇ 69ਵੀਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਪਟਿਆਲਾ ਵਿੱਚ ਕਰਵਾਏ ਗਏ ਤਾਇਕਵਾਂਡੋ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਸੋਨੇ ਦੇ ਤਗਮੇ ਜਿੱਤੇ। ਇਹ ਮੁਕਾਬਲਾ ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਅਤੇ ਡਾ....
Advertisement
ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੇ 69ਵੀਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਪਟਿਆਲਾ ਵਿੱਚ ਕਰਵਾਏ ਗਏ ਤਾਇਕਵਾਂਡੋ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਸੋਨੇ ਦੇ ਤਗਮੇ ਜਿੱਤੇ। ਇਹ ਮੁਕਾਬਲਾ ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਅਤੇ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਲਵਪ੍ਰੀਤ ਸਿੰਘ ਤੇ ਲਵਿਸ਼ ਨੇ ਅੰਡਰ-14, ਨਰੇਸ਼ ਨੇ ਅੰਡਰ-17, ਖੁਸ਼ਮਵੀਰ ਸਿੰਘ ਨੇ ਅੰਡਰ-19 (ਲੜਕੇ) ਅਤੇ ਹਰਨੂਰ ਕੌਰ ਨੇ ਅੰਡਰ-19 (ਲੜਕੀਆਂ) ਵਿੱਚ ਸੋਨੇ ਦੇ ਤਗਮੇ ਜਿੱਤੇ। ਇਹ ਸਾਰੇ ਖਿਡਾਰੀ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ ਹਨ। ਸਕੂਲ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪ੍ਰਿੰਸੀਪਲ ਭਾਰਤੀ ਜੋਸ਼ੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Advertisement
Advertisement
×