ਟੈਗੋਰ ਸਕੂਲ ਦੇ ਖਿਡਾਰੀ ਬਣੇ ਹੈਂਡਬਾਲ ਚੈਂਪੀਅਨ
ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫ਼ਗਾਨਾ ਦੇ ਖਿਡਾਰੀਆਂ ਨੇ ਪਟਿਆਲਾ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਹੈਂਡਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਪੋਲੋ ਗਰਾਊਂਡ ਪਟਿਆਲਾ ਵਿੱਚ ਕਰਵਾਇਆ ਗਿਆ ਸੀ ਜਿਸ ਵਿੱਚ ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ। ਇਸ ਦੌਰਾਨ ਅੰਡਰ-14, 17 ਅਤੇ 19 ਲੜਕਿਆਂ ਦੀ ਟੀਮ ਨੇ ਸੋਨ ਤਗ਼ਮੇ ਜਿੱਤੇ। ਸਕੂਲ ਡਾਇਰੈਕਟਰ ਗੌਰਵ ਗੁਲਾਟੀ, ਪ੍ਰਧਾਨ ਸਲੋਨੀ ਗੁਲਾਟੀ, ਸਕੂਲ ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਮੀਨਾਕਸ਼ੀ ਸੂਦ ਨੇ ਟੀਮ ਨੂੰ ਇਸ ਸ਼ਾਨਦਾਰ ਜਿੱਤ ’ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹ ਉਪਲੱਬਧੀ ਵਿਦਿਆਰਥੀਆਂ ਦੀ ਮਿਹਨਤ, ਕੋਚ ਦੀ ਰਹਿਨੁਮਾਈ ਅਤੇ ਸਕੂਲ ਦੇ ਉਤਸ਼ਾਹ ਦਾ ਨਤੀਜਾ ਹੈ। ਇਸ ਪ੍ਰਾਪਤੀ ਨਾਲ ਸਕੂਲ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਟੈਗੋਰ ਇੰਟਰਨੈਸ਼ਨਲ ਸਕੂਲ ਨਾ ਸਿਰਫ਼ ਅਕਾਦਮਿਕ ਖੇਤਰ ਵਿੱਚ ਹੀ ਨਹੀਂ ਬਲਕਿ ਖੇਡਾਂ ਵਿੱਚ ਵੀ ਅੱਗੇ ਵੱਧ ਰਿਹਾ ਹੈ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਦਾ ਸਨਮਾਨ ਕੀਤਾ।