ਤੀਰਅੰਦਾਜ਼ੀ ’ਚ ਟੈਗੋਰ ਸਕੂਲ ਨੇ ਤਗ਼ਮੇ ਜਿੱਤੇ
ਜ਼ਿਲ੍ਹਾ ਪਟਿਆਲਾ ਵਿੱਚ ਸਕੂਲਾਂ ਖੇਡਾਂ ਦੌਰਾਨ ਜ਼ਿਲ੍ਹਾ ਪੱਧਰੀ ਤੀਰਅੰਦਾਜ਼ੀ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੱਤਵੀਂ ਜਮਾਤ ਦੀ ਵਿਦਿਆਰਥਣ ਖੁਸ਼ਬੂ ਨੇ ਸੋਨੇ ਦਾ ਤਗ਼ਮਾ ਅਤੇ ਸੱਤਵੀਂ ਜਮਾਤ ਦੇ ਦਿਸ਼ਾਂਤ ਨੇ ਕਾਂਸੀ...
Advertisement
ਜ਼ਿਲ੍ਹਾ ਪਟਿਆਲਾ ਵਿੱਚ ਸਕੂਲਾਂ ਖੇਡਾਂ ਦੌਰਾਨ ਜ਼ਿਲ੍ਹਾ ਪੱਧਰੀ ਤੀਰਅੰਦਾਜ਼ੀ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੱਤਵੀਂ ਜਮਾਤ ਦੀ ਵਿਦਿਆਰਥਣ ਖੁਸ਼ਬੂ ਨੇ ਸੋਨੇ ਦਾ ਤਗ਼ਮਾ ਅਤੇ ਸੱਤਵੀਂ ਜਮਾਤ ਦੇ ਦਿਸ਼ਾਂਤ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਡਾਇਰੈਕਟਰ ਗੌਰਵ ਗੁਲਾਟੀ, ਪ੍ਰਧਾਨ ਸਲੋਨੀ ਗੁਲਾਟੀ, ਪ੍ਰਿੰਸੀਪਲ ਮੀਨਾਕਸ਼ੀ ਸੂਦ ਅਤੇ ਮੈਨੇਜਰ ਸੁਸ਼ੀਲ ਮਿਸ਼ਰਾ ਨੇ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਬੱਚੇ ਹੋਰ ਉਚਾਈਆਂ ਛੂਹਣਗੇ।
Advertisement
Advertisement
×